14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗਤਕੇ ’ਚ ਰਾਸ਼ਟਰੀ ਪੱਧਰ ’ਤੇ ਜੇਤੂ ਵਿਦਿਆਰਥਣਾਂ ਦਾ ਸਨਮਾਨ

ਕੋਟਕਪੂਰਾ, 13 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਦੋ ਵਿਦਿਆਰਥਣਾਂ ਨੇ ਰਾਸ਼ਟਰੀ ਓਪਨ ਗਤਕਾ ਚੈਂਪੀਅਨਸ਼ਿਪ 2026 ਵਿਚ ਗੋਲਡ ਮੈਡਲ ਹਾਸਿਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।

ਅਜੀਤ ਡੈਸਕ 14-10-2026
ਕੋਟਕਪੂਰਾ, 13 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਦੋ ਵਿਦਿਆਰਥਣਾਂ ਨੇ ਰਾਸ਼ਟਰੀ ਓਪਨ ਗਤਕਾ ਚੈਂਪੀਅਨਸ਼ਿਪ 2026 ਵਿਚ ਗੋਲਡ ਮੈਡਲ ਹਾਸਿਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸੰਸਥਾ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਗਤਕਾ ਕੋਚ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਵਿਦਿਆਰਥਣ ਮਨਤ੍ਰਿਪਤ ਕੌਰ ਅਤੇ ਅਮਨਪ੍ਰੀਤ ਕੌਰ ਨੇ ਕੋਚਿੰਗ ਹਾਸਿਲ ਕੀਤੀ ਸੀ। ਬੀਤੇ ਦਿਨੀਂ ਜੰਮੂ ਕਸ਼ਮੀਰ ਵਿਖੇ ਹੋਈ ਗਤਕਾ ਚੈਂਪੀਅਨਸ਼ਿਪ ਵਿਚ ਇਨ੍ਹਾਂ ਵਿਦਿਆਰਥਣਾਂ ਨੇ ਇਹ ਸ਼ਾਨਦਾਰ ਪ੍ਰਾਪਤੀ ਕੀਤੀ। ਅੱਜ ਸਕੂਲ ਪਹੁੰਚਣ ’ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ਼ ਵਲੋਂ ਇਨ੍ਹਾਂ ਵਿਦਿਆਰਥਣਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਨਰੇਸ਼ ਕੁਮਾਰ, ਚੰਦਨ ਸਿੰਘ ਡੀ.ਪੀ. ਈ, ਹਰਵਿੰਦਰ ਕੌਰ ਡੀ.ਪੀ.ਈ, ਚੰਦਨ ਕੌਰ ਸੋਢੀ, ਸ਼ਵਿੰਦਰ ਕੌਰ, ਵਿਵੇਕ ਕਪੂਰ, ਰਾਜਿੰਦਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਜੰਡੋਕੇ ਦੀ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਦੇਸ਼ ਦੇ ਭਵਿੱਖਮੁਖੀ ਵਿਕਾਸ ਲਈ ਜਨਗਣਨਾ ਦਾ ਅਹਿਮ ਯੋਗਦਾਨ : ਜੈ ਅਮਨਦੀਪ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।