14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਿੰਡ ਜੰਡੋਕੇ ਦੀ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਪਿੰਡ ਜੰਡੋਕੇ ਦੀ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਆੜ੍ਹਤੀਆ ਐਸੋਸੀਏਸ਼ਨ ਦੇ ਕਾਰਜਕਾਰੀ ਮੈਂਬਰ ਪੁਸ਼ਪਿੰਦਰ ਸਿੰਘ ਬਰਾੜ ਵਲੋਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਦਾ ਸੀਜ਼ਨ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਹੈ ਅਤੇ ਮੰਡੀ ਵਿਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।

ਅਜੀਤ ਡੈਸਕ 14-10-2026
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)-ਪਿੰਡ ਜੰਡੋਕੇ ਦੀ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਆੜ੍ਹਤੀਆ ਐਸੋਸੀਏਸ਼ਨ ਦੇ ਕਾਰਜਕਾਰੀ ਮੈਂਬਰ ਪੁਸ਼ਪਿੰਦਰ ਸਿੰਘ ਬਰਾੜ ਵਲੋਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਦਾ ਸੀਜ਼ਨ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਹੈ ਅਤੇ ਮੰਡੀ ਵਿਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਤੇ ਹੋਰ ਮੰਡੀ ਸੰਬੰਧੀ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਪਨਸਪ ਦੇ ਇੰਸਪੈਕਟਰ ਗੁਰਵਿੰਦਰ ਸਿੰਘ, ਮੰਡੀ ਸੁਪਰਵਾਈਜ਼ਰ ਜੋਨੀ, ਆੜ੍ਹਤੀ ਤਰਸੇਮ ਕੁਮਾਰ, ਆਮ ਆਦਮੀ ਪਾਰਟੀ ਦੇ ਆਗੂ ਬੂਟਾ ਸਿੰਘ ਜੰਡੋਕੇ, ਕਿਸਾਨ ਰੂਪ ਸਿੰਘ, ਗੁਰਮੀਤ ਸਿੰਘ, ਚਰਨਜੀਤ ਸਿੰਘ, ਦਰੋਗਾ ਸਿੰਘ, ਸੁਖਮੰਦਰ ਸਿੰਘ, ਗੁਰਤੇਜ ਸਿੰਘ, ਸੁਖਜਿੰਦਰ ਸਿੰਘ, ਵਰਿੰਦਰ ਸਿੰਘ ਅਤੇ ਧਰਮਿੰਦਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ। ਇਸ ਤੋਂ ਇਲਾਵਾ ਮਜ਼ਦੂਰ ਆਗੂਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਮੌਜੂਦ ਕਿਸਾਨਾਂ ਤੇ ਮਜ਼ਦੂਰਾਂ ਨੇ ਝੋਨੇ ਦੀ ਖ਼ਰੀਦ ਦੇ ਸੀਜ਼ਨ ਦੌਰਾਨ ਮੰਡੀ ਵਿਚ ਸੁਚਾਰੂ ਪ੍ਰਬੰਧਾਂ ਅਤੇ ਕਿਸਾਨਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਪਿਛਲੀ ਖ਼ਬਰ ਵਿਧਾਇਕ ਅਮੋਲਕ ਸਿੰਘ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ : ਸਰਪੰਚ ਕਿੰਦਾ ਅਗਲੀ ਖ਼ਬਰ ਗਤਕੇ ’ਚ ਰਾਸ਼ਟਰੀ ਪੱਧਰ ’ਤੇ ਜੇਤੂ ਵਿਦਿਆਰਥਣਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।