14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸਪੀਕਰ ਸੰਧਵਾਂ ਨੇ ਬਾਬਾ ਭੀਮ ਰਾਓ ਅੰਬੇਡਕਰ ਸੁਸਾਇਟੀ ਨੂੰ 1 ਲੱਖ ਦੀ ਗਰਾਂਟ ਦਾ ਸੈਂਕਸ਼ਨ ਲੈਟਰ ਸੌਂਪਿਆ

ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਭੀਮ ਰਾਓ ਅੰਬੇਡਕਰ ਭਵਨ ਫ਼ਰੀਦਕੋਟ ਵਿਖੇ ਬਾਬਾ ਭੀਮ ਰਾਓ ਅੰਬੇਡਕਰ ਸੁਸਾਇਟੀ ਨੂੰ 1 ਲੱਖ ਰੁਪਏ ਦੀ ਗਰਾਂਟ ਦਾ ਸੈਕਸ਼ਨ ਲੈਟਰ ਸੌਂਪਿਆ। ਸ: ਸੰਧਵਾਂ ਨੇ ਕਿਹਾ ਕਿ ਸਮਾਜ ਦੀ ਭਲਾਈ ਅਤੇ ਲੋਕ ਹਿੱਤਾਂ ਨਾਲ ਜੁੜੇ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਬੇਹੱਦ ਜ਼ਰੂਰੀ ਹੈ।

ਅਜੀਤ ਡੈਸਕ 14-10-2026
ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਭੀਮ ਰਾਓ ਅੰਬੇਡਕਰ ਭਵਨ ਫ਼ਰੀਦਕੋਟ ਵਿਖੇ ਬਾਬਾ ਭੀਮ ਰਾਓ ਅੰਬੇਡਕਰ ਸੁਸਾਇਟੀ ਨੂੰ 1 ਲੱਖ ਰੁਪਏ ਦੀ ਗਰਾਂਟ ਦਾ ਸੈਕਸ਼ਨ ਲੈਟਰ ਸੌਂਪਿਆ। ਸ: ਸੰਧਵਾਂ ਨੇ ਕਿਹਾ ਕਿ ਸਮਾਜ ਦੀ ਭਲਾਈ ਅਤੇ ਲੋਕ ਹਿੱਤਾਂ ਨਾਲ ਜੁੜੇ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਬੇਹੱਦ ਜ਼ਰੂਰੀ ਹੈ। ਸਮਾਜਿਕ ਸੰਸਥਾਵਾਂ ਲੋਕਾਂ ਦੀ ਭਲਾਈ ਅਤੇ ਸਮਾਜ ਵਿਚ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਲੋਂ ਦਰਸਾਏ ਗਏ ਸਮਾਨਤਾ, ਸਿੱਖਿਆ ਅਤੇ ਸਮਾਜਿਕ ਨਿਆਂ ਦੇ ਸਿਧਾਂਤ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੇ ਵਿਚਾਰਾਂ ਨੂੰ ਅਪਣਾ ਕੇ ਸਮਾਜ ਵਿਚ ਬਰਾਬਰੀ, ਭਾਈਚਾਰੇ ਅਤੇ ਆਪਸੀ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਅਮਨਦੀਪ ਸਿੰਘ ਪਾਂਧੀ ਪ੍ਰਧਾਨ ਅੰਬੇਡਕਰ ਮਿਸ਼ਨ ਸੁਸਾਇਟੀ ਰਜਿ: ਫ਼ਰੀਦਕੋਟ, ਅਮਰਜੀਤ ਸਿੰਘ ਧਨੌਲਾ ਸਲਾਹਕਾਰ ਅੰਬੇਡਕਰ ਮਿਸ਼ਨ ਸੁਸਾਇਟੀ, ਗੁਰਦੀਪ ਸਿੰਘ ਬਾਈਆ, ਪਰਮਿੰਦਰ ਸਿੰਘ, ਸਾਹਿਬ ਸਿੰਘ, ਡਾ. ਧਰਮਵੀਰ, ਅਮਰਜੀਤ ਸਿੰਘ ਸਿੱਧੂ, ਸਤਨਾਮ ਸਿੰਘ ਭੱਟੀ ਵਿੱਕੀ ਉਜੀਨਵਾਲ ਪ੍ਰਧਾਨ ਵਾਲਮੀਕੀ ਟਾਈਗਰ ਫ਼ੋਰਸ ਫ਼ਰੀਦਕੋਟ ਤੋਂ ਇਲਾਵਾ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਫ਼ੇਰਾ ਲਗਾਇਆ ਸਾਬਕਾ ਮੁੱਖ ਮੰਤਰੀ ਦੇ ਪਿੰਡ ਦੀ ਮੰਡੀ ਬਰੀਵਾਲ... ਅਗਲੀ ਖ਼ਬਰ ਪਾਈਨਲੈਂਡ ਇੰਟਰਨੈਸ਼ਨਲ ਸਕੂਲ ਵਿਖੇ ਮਾਪੇ-ਅਧਿਆਪਕ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।