17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾਏ-ਕਿਸਾਨ ਆਗੂ

ਗਿੱਦੜਬਾਹਾ, 16 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਬੀਤੇ ਦਿਨੀਂ ਪੰਜਾਬ ਵਿਚ ਪਈ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਨਾਲ ਨੁਕਸਾਨੀ ਗਈ ਸਾਉਣੀ ਦੀ ਫ਼ਸਲ ਦੀ ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦੇਵੇ। ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਨੇਤਾ ਮਾਨ ਨੇ ਕਿਹਾ ਕਿ ਇਸ ਵਾਰ ਝੋਨੇ ਦੀ ਫ਼ਸਲ ’ਤੇ ਕਿਸਾਨਾਂ ਨੇ ਲੋੜ ਤੋਂ ਵੱਧ ਖ਼ਰਚਾ ਕੀਤਾ ਹੈ।

ਪੰਜਗਰਾਈਂ ਕਲਾਂ ਖੇਤਰ ’ਚ ਦੇਰ ਰਾਤ ਪਏ ਭਰਵੇਂ ਮੀਂਹ ਨਾਲ਼ ਧਰਤੀ ’ਤੇ ਵਿਛੀ ਹੋਈ ਝੋਨੇ ਦੀ ਅਗੇਤੀ ਕਿਸਮ ਦੀ ਫ਼ਸਲ। ਅਜੀਤ ਤਸਵੀਰ 17-10-2026
ਗਿੱਦੜਬਾਹਾ, 16 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਬੀਤੇ ਦਿਨੀਂ ਪੰਜਾਬ ਵਿਚ ਪਈ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਨਾਲ ਨੁਕਸਾਨੀ ਗਈ ਸਾਉਣੀ ਦੀ ਫ਼ਸਲ ਦੀ ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦੇਵੇ। ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਨੇਤਾ ਮਾਨ ਨੇ ਕਿਹਾ ਕਿ ਇਸ ਵਾਰ ਝੋਨੇ ਦੀ ਫ਼ਸਲ ’ਤੇ ਕਿਸਾਨਾਂ ਨੇ ਲੋੜ ਤੋਂ ਵੱਧ ਖ਼ਰਚਾ ਕੀਤਾ ਹੈ। ਅੱਤ ਦੀ ਗਰਮੀ ਵਿਚ ਕਿਸਾਨ ਨੇ ਮਹਿੰਗੇ ਭਾਅ ਦਾ ਡੀਜਲ ਤੇ ਫ਼ਸਲ ਦੀ ਸਾਂਭ-ਸੰਭਾਲ ਲਈ ਵਾਧੂ ਆਰਥਿਕ ਬੋਝ ਝੱਲਦਿਆਂ ਮਸਾਂ ਹੀ ਫ਼ਸਲ ਪੱਕ ਕੇ ਤਿਆਰ ਕੀਤੀ ਸੀ। ਉਨ੍ਹਾਂ ਕਿਹਾ ਕਿ ਅਨੇਕਾਂ ਹੀ ਅਜਿਹੇ ਘੱਟ ਜ਼ਮੀਨਾਂ ਵਾਲੇ ਕਿਸਾਨਾਂ ਨੇ 70 ਤੋਂ 80 ਹਜ਼ਾਰ ਰੁਪਏ ਪ੍ਰਤੀ ਏਕੜ ਠੇਕੇ ’ਤੇ ਜ਼ਮੀਨਾਂ ਲੈ ਕੇ ਵਾਹੀ ਕੀਤੀ ਹੈ। ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਨਾਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕੁਝ ਪਿੰਡਾਂ ਵਿਚ ਕਿਸਾਨ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾਏ ਅਤੇ ਯੋਗ ਮੁਆਵਜ਼ਾ ਦੇ ਕੇ ਕਿਸਾਨਾਂ ਦੀ ਆਰਥਿਦ ਮਦਦ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਆਗੂ ਨਾਨਕ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਬਰੀਵਾਲਾ ਦੀ ਅਨਾਜ ਮੰਡੀ ਨੇ ਬਾਰਿਸ਼ ਮਗਰੋਂ ਧਾਰਿਆ ਛੱਪੜ ਦਾ ਰੂਪ ਪੰਜਗਰਾਈਂ ਕਲਾਂ ਖੇਤਰ ’ਚ ਭਾਰੀ ਮੀਂਹ, ਝੋਨੇ ਦੀਆਂ ਅਗ... ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਮੀਟਿੰਗ ਪੰਜਾਬ ਵਿਚ ਗੈਂਗਸਟਰਾਂ ਦੀਆਂ ਧਮਕੀਆਂ ਕਾਰਨ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।