ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ
ਫ਼ਰੀਦਕੋਟ, 16 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਭੋਲੂਵਾਲਾ ਰੋਡ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
??
17-10-2026