17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਧਾਇਕ ਡਿੰਪੀ ਢਿੱਲੋਂ ਨੇ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ ਸਵ: ਮੁਨਸ਼ੀ ਸਿੰਘ ਬਰਾੜ ਦੀ ਯਾਦ ’ਚ ਪਰਿਵਾਰ ਨੇ ਜਿੰਮ ਲਈ 3 ਲੱਖ ਰੁਪਏ ਦੀ ਸਹਾਇਤਾ ਦਿੱਤੀ

ਦੋਦਾ, 16 ਅਕਤੂਬਰ (ਰਵੀਪਾਲ)-ਪਿਛਲੇ ਦਿਨੀਂ ਬੇਮੌਸਮੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਲੈ ਕੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਪਿੰਡ ਖਿੜਕੀਆਵਾਲਾ, ਭੁੱਟੀਵਾਲਾ ਅਤੇ ਹਰੀਕੇ ਕਲਾਂ ਵਿਖੇ ਸੰਬੰਧਿਤ ਅਧਿਕਾਰੀਆਂ ਨੂੰ ਨਾਲ ਲੈ ਕੇ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਅਧਿਕਾਰੀਆਂ ਨੂੰ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਕਿਹਾ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ।

ਅਜੀਤ ਡੈਸਕ 17-10-2026
ਦੋਦਾ, 16 ਅਕਤੂਬਰ (ਰਵੀਪਾਲ)-ਪਿਛਲੇ ਦਿਨੀਂ ਬੇਮੌਸਮੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਨੂੰ ਲੈ ਕੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਪਿੰਡ ਖਿੜਕੀਆਵਾਲਾ, ਭੁੱਟੀਵਾਲਾ ਅਤੇ ਹਰੀਕੇ ਕਲਾਂ ਵਿਖੇ ਸੰਬੰਧਿਤ ਅਧਿਕਾਰੀਆਂ ਨੂੰ ਨਾਲ ਲੈ ਕੇ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਅਧਿਕਾਰੀਆਂ ਨੂੰ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਕਿਹਾ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ। ਵਿਧਾਇਕ ਡਿੰਪੀ ਢਿੱਲੋਂ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਫ਼ਸਲ ਦਾ ਨੁਕਸਾਨ ਪੂਰੇ ਪਰਿਵਾਰ ਦੀ ਆਰਥਿਕਤਾ ’ਤੇ ਅਸਰ ਪਾਉਂਦਾ ਹੈ। ਇਸ ਲਈ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਣਦੀ ਰਾਹਤ ਦਿਵਾਉਣ ਲਈ ਯਤਨ ਕਰਨਾ ਸਾਡੀ ਪਹਿਲ ਹੈ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਕਿਹਾ ਨੁਕਸਾਨ ਸੰਬੰਧੀ ਰਿਪੋਰਟ ਤੇ ਲੋੜੀਂਦੀ ਕਾਰਵਾਈ ’ਚ ਤੇਜ਼ੀ ਲਿਆਉਣ, ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਬਣਦੀ ਰਾਹਤ ਮਿਲ ਸਕੇ। ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਅਜਿਹੇ ਔਖੇ ਸਮੇਂ ’ਚ ਕਿਸਾਨਾਂ ਨੂੰ ਹੌਂਸਲਾ ਰੱਖਣ ਦੀ ਲੋੜ ਹੈ। ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲਾ ਨੁਕਸਾਨ ਕਿਸਾਨ ਪਰਿਵਾਰਾਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ, ਕਿਉਂਕਿ ਉਨ੍ਹਾਂ ਦੀ ਸਾਰੀ ਆਰਥਿਕਤਾ ਫ਼ਸਲ ’ਤੇ ਨਿਰਭਰ ਕਰਦੀ ਹੈ। ਇਸ ਦੌਰਾਨ ਵਿਧਾਇਕ ਡਿੰਪੀ ਢਿੱਲੋਂ ਨੇ ਪ੍ਰਭਾਵਿਤ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਅਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ। ਇਸ ਮੌਕੇ ਤਰਸੇਮ ਸਿੰਘ ਸਰਪੰਚ ਖਿੜਕੀਆਂਵਾਲਾ, ਵਕੀਲ ਸਿੰਘ ਚੱਠਾ, ਗੁਰਭੇਜ ਸਿੰਘ, ਬਲਜਿੰਦਰ ਸਿੰਘ ਸੂਰੇਵਾਲਾ, ਬਲਜੀਤ ਸਿੰਘ ਭੁੱਟੀਵਾਲਾ, ਨਿਰਮਲ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਚਰਨਜੀਤ ਸਿੰਘ, ਰਾਜਪਾਲ ਸਿੰਘ ਰਾਜੂ, ਜਤਿੰਦਰ ਸਿੰਘ ਭੁੱਟੀਵਾਲਾ, ਪ੍ਰਗਟ ਸਿੰਘ, ਹਰਬੰਸ ਸਿੰਘ ਤੋਂ ਇਲਾਵਾ ਕਿਸਾਨ ਅਤੇ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਗੜੇਮਾਰੀ ਤੇ ਬਾਰਿਸ਼ ਤੋਂ ਪ੍ਰਭਾਵਿਤ ਪਿੰਡਾਂ ਦਾ ਹਲਕਾ ਵਿਧਾਇਕ ਤੇ ਐਸ.ਡੀ.ਐਮ. ਵਲੋਂ ਦੌਰਾ ਅਗਲੀ ਖ਼ਬਰ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਚੇਅਰਮੈਨ ਨੂੰ ਮੰਗ ਪੱਤਰ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।