ਮੰਡੀ ਪੰਨੀਵਾਲਾ ਅਤੇ ਮਿੱਡਾ ਵਿਖੇ ਖੇਤੀਬਾੜੀ ਮੰਤਰੀ ਖੁੱਡੀਆਂ ਵਲੋਂ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ
ਮਲੋਟ, 16 ਅਕਤੂਬਰ (ਪਾਟਿਲ)-ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੰਡੀ ਪੰਨੀਵਾਲਾ ਅਤੇ ਮਿੱਡਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸੰਬੰਧਿਤ ਵਿਭਾਗਾਂ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਮਲੋਟ, 16 ਅਕਤੂਬਰ (ਪਾਟਿਲ)-ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੰਡੀ ਪੰਨੀਵਾਲਾ ਅਤੇ ਮਿੱਡਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਸੰਬੰਧਿਤ ਵਿਭਾਗਾਂ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿਚ ਸੁੱਕਾ ਕੇ ਅਤੇ ਸਰਕਾਰੀ ਨਿਯਮਾਂ ਅਨੁਸਾਰ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ, ਨਾਲ ਦੀ ਨਾਲ ਝੋਨੇ ਦੀ ਲਿਫ਼ਟਿੰਗ ਕਰਵਾ ਦਿੱਤੀ ਜਾਵੇਗੀ, ਤਾਂ ਜੋ ਹੋਰ ਆਉਣ ਵਾਲੀ ਫ਼ਸਲ ਲਈ ਜਗ੍ਹਾ ਸੰਬੰਧੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਾਰੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਫ਼ਸਲ ਦੀ ਖ਼ਰੀਦ ਤੋਂ ਬਾਅਦ ਲਿਫ਼ਟਿੰਗ ਨੂੰ ਵੀ ਨਿਰਵਿਘਨ ਬਣਾਇਆ ਜਾਵੇ। ਇਸ ਮੌਕੇ ਡੀ.ਐਮ.ਓ. ਅਜੈਪਾਲ ਸਿੰਘ ਬਰਾੜ, ਡੀ.ਐਫ਼.ਐਸ.ਸੀ. ਹਿਮਾਂਸ਼ੂ ਕੱਕੜ, ਚੇਅਰਮੈਨ ਪੰਜਾਬ ਸਹਿਕਾਰੀ ਬੈਂਕ ਜਗਦੇਵ ਸਿੰਘ ਬਾਂਮ, ਚੇਅਰਮੈਨ ਮਾਰਕਿਟ ਕਮੇਟੀ ਮਲੋਟ ਜਸ਼ਨ ਬਰਾੜ, ਚੇਅਰਮੈਨ ਟਰੇਡ ਕਮਿਸ਼ਨ ਗੁਰਬਿੰਦਰ ਸ਼ਰਮਾ, ਸਰਪੰਚ ਦਿਲਬਾਗ ਪੰਨੀਵਾਲਾ, ਸਾਬਕਾ ਸਰਪੰਚ ਪਰਮਪਾਲ ਜਟਾਣਾ, ਸੈਕਟਰੀ ਮਾਰਕਿਟ ਕਮੇਟੀ ਮਲੋਟ ਮਨਦੀਪ ਰਹੇਜਾ, ਸਰਪੰਚ ਮਲਕੀਤ ਸਿੰਘ ਕਰਮ ਪੱਟੀ, ਚੌਂਕੀ ਇੰਚਾਰਜ ਸੁਖਰਾਜ ਸਿੰਘ, ਪੀ.ਏ. ਗੁਰਬਾਜ ਖੁੱਡੀਆਂ, ਬਲਾਕ ਪ੍ਰਧਾਨ ਹਰਕੇਵਲ ਧਾਲੀਵਾਲ ਤੋਂ ਇਲਾਵਾ ਕਿਸਾਨ ਆਦਿ ਹਾਜ਼ਰ ਸਨ।