17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ’ਚ 18,329 ਮੀਟ੍ਰਿਕ ਟਨ ਝੋਨੇ ਦੀ ਆਮਦ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਲਗਾਤਾਰ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਖ਼ਰੀਦ ਏਜੰਸੀਆਂ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਯਕੀਨੀ ਬਣਾਈ ਜਾ ਸਕੇ।

ਅਜੀਤ ਡੈਸਕ 17-10-2026
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਲਗਾਤਾਰ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਖ਼ਰੀਦ ਏਜੰਸੀਆਂ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਯਕੀਨੀ ਬਣਾਈ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ ਹੈ। ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਰਾਤ 7 ਵਜੇ ਤੋਂ ਸਵੇਰੇ 10 ਵਜੇ ਤੱਕ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਝੋਨੇ ਵਿਚ ਨਮੀ ਦੀ ਮਾਤਰਾ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਰੱਖਣਾ ਅਤੇ ਮੰਡੀਆਂ ’ਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਖ਼ਰੀਦ ਏਜੰਸੀਆਂ ਨਾਲ ਸਹਿਯੋਗ ਕਰਨ, ਨਿਰਧਾਰਤ ਸਮੇਂ ਅਨੁਸਾਰ ਝੋਨੇ ਦੀ ਕਟਾਈ ਕਰਨ ਅਤੇ ਪਰਾਲੀ ਦੇ ਵਾਤਾਵਰਣ ਪੱਖੀ ਪ੍ਰਬੰਧਨ ਨੂੰ ਤਰਜ਼ੀਹ ਦੇਣ ਦੀ ਅਪੀਲ ਕੀਤੀ ਹੈ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ 15 ਅਕਤੂਬਰ ਤੱਕ ਝੋਨੇ ਦੀ 18,329 ਮੀਟ੍ਰਿਕ ਟਨ ਆਮਦ ਹੋਈ ਹੈ, ਜਿਸ ’ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 14,687 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਪਿਛਲੀ ਖ਼ਬਰ ਜੈਕੋਬਿਨ ਓਵਰਸੀਜ਼ ਮਲੋਟ ਦਾ ਲਾਇਸੰਸ ਕੀਤਾ ਰੱਦ ਅਗਲੀ ਖ਼ਬਰ ਮੰਡੀ ਪੰਨੀਵਾਲਾ ਅਤੇ ਮਿੱਡਾ ਵਿਖੇ ਖੇਤੀਬਾੜੀ ਮੰਤਰੀ ਖੁੱਡੀਆਂ ਵਲੋਂ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।