17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੜੇਮਾਰੀ ਅਤੇ ਬਾਰਿਸ਼ ਤੋਂ ਪ੍ਰਭਾਵਿਤ ਪਿੰਡਾਂ ਦਾ ਅਕਾਲੀ ਆਗੂ ਫ਼ੱਤਣਵਾਲਾ ਵਲੋਂ ਦੌਰਾ ਤਬਾਹ ਹੋਈ ਨਵੀਂ ਲਾਈ ਬਾਇਓਮਾਸ ਫ਼ੈਕਟਰੀ ਦੇ ਮਾਲਕਾਂ ਨੂੰ ਵੀ ਮਿਲੇ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇਲਾਕੇ ਵਿਚ ਤੂਫ਼ਾਨ, ਬਾਰਿਸ਼ ਤੇ ਗੜ੍ਹਿਆਂ ਦੇ ਕਹਿਰ ਕਾਰਨ ਹੋਏ ਨੁਕਸਾਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਹੋਰ ਆਗੂਆਂ ਨਾਲ ਪਿੰਡ ਮਰਾੜ੍ਹ ਕਲਾਂ, ਸਰਾਏਨਾਗਾ ਤੇ ਹੋਰ ਪਿੰਡਾਂ ਦਾ ਦੌਰਾ ਕੀਤਾ ਗਿਆ। ਵੱਖ-ਵੱਖ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਹਨੀ ਫ਼ੱਤਣਵਾਲਾ ਨੇ ਦੱਸਿਆ ਕਿ ਕੁਦਰਤੀ ਕਰੋਪੀ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਸੌ ਫ਼ੀਸਦੀ ਨੁਕਸਾਨ ਹੋਇਆ ਹੈ।

ਅਜੀਤ ਡੈਸਕ 17-10-2026
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇਲਾਕੇ ਵਿਚ ਤੂਫ਼ਾਨ, ਬਾਰਿਸ਼ ਤੇ ਗੜ੍ਹਿਆਂ ਦੇ ਕਹਿਰ ਕਾਰਨ ਹੋਏ ਨੁਕਸਾਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਹੋਰ ਆਗੂਆਂ ਨਾਲ ਪਿੰਡ ਮਰਾੜ੍ਹ ਕਲਾਂ, ਸਰਾਏਨਾਗਾ ਤੇ ਹੋਰ ਪਿੰਡਾਂ ਦਾ ਦੌਰਾ ਕੀਤਾ ਗਿਆ। ਵੱਖ-ਵੱਖ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਹਨੀ ਫ਼ੱਤਣਵਾਲਾ ਨੇ ਦੱਸਿਆ ਕਿ ਕੁਦਰਤੀ ਕਰੋਪੀ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਸੌ ਫ਼ੀਸਦੀ ਨੁਕਸਾਨ ਹੋਇਆ ਹੈ। ਇਸ ਲਈ ਪੰਜਾਬ ਸਰਕਾਰ ਨੂੰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੂਰਾ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਝੋਨੇ ਦੀ ਫ਼ਸਲ ਬਿਲਕੁਲ ਪੱਕ ਕੇ ਤਿਆਰ ਹੋ ਗਈ ਤਾਂ ਅਚਾਨਕ ਮੌਸਮ ਦੀ ਖ਼ਰਾਬੀ ਨੇ ਝੋਨੇ ਦੀ ਫਸਲ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨਾਂ ਵਲੋਂ ਮਹਿੰਗੇ ਭਾਅ ਜ਼ਮੀਨ ਠੇਕੇ ’ਤੇ ਲੈ ਕੇ ਵਾਹੀ ਕੀਤੀ ਗਈ ਸੀ, ਉਨ੍ਹਾਂ ਦੀ ਝੋਨੇ ਦੀ ਫ਼ਸਲ ਬਰਬਾਦ ਹੋ ਗਈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਸੰਕਟ ਦੀ ਘੜੀ ਵਿਚ ਕਿਸਾਨਾਂ ਦੀ ਬਾਂਹ ਫ਼ੜ੍ਹਨੀ ਚਾਹੀਦੀ ਹੈ। ਇਸ ਉਪਰੰਤ ਹਨੀ ਫ਼ੱਤਣਵਾਲਾ ਪਿੰਡ ਮਰਾੜ੍ਹ ਕਲਾਂ ਵਿਖੇ ਕੈਨੇਡਾ ਤੋਂ ਪਰਤੇ ਨੌਜਵਾਨ ਜਗਮੋਹਣ ਸਿੰਘ ਸੰਧੂ ਵਲੋਂ ਲਾਈ ਗਈ ਗਰੀਨ ਗੋਲਡ ਬਾਇਓਮਾਸ ਫ਼ੈਕਟਰੀ ਦੇ ਗੜ੍ਹਿਆਂ ਤੇ ਤੇਜ਼ ਝੱਖੜ ਨਾਲ ਹੋਏ ਵੱਡੇ ਨੁਕਸਾਨ ’ਤੇ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਜਗਮੋਹਨ ਸਿੰਘ ਤੇ ਉਸ ਦੇ ਪਿਤਾ ਨਿਰਮਲ ਸਿੰਘ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਾਂ ਲਈ ਇਹ ਬਾਇਓਮਾਸ ਫ਼ੈਕਟਰੀ ਬਹੁਤ ਵਰਦਾਨ ਸਾਬਤ ਹੋਣੀ ਸੀ, ਪਰ ਅਚਾਨਕ ਦੋ ਸਾਲਾਂ ਤੋਂ ਬਣ ਰਹੀ ਤੇ ਕੁਝ ਸਮੇਂ ਵਿਚ ਚੱਲਣ ਦੀ ਤਿਆਰੀ ’ਚ ਹੋਈ ਫ਼ੈਕਟਰੀ ਨੂੰ ਤੇਜ਼ ਤੂਫ਼ਾਨ ਨੇ ਤਾਸ਼ ਦੇ ਪੱਤਿਆਂ ਵਾਂਗ ਉਡਾ ਦਿੱਤਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਨੂੰ ਕੁਦਰਤੀ ਆਫ਼ਤ ਮੰਨਦੇ ਹੋਏ ਉਸ ਦਾ ਕਰਜ਼ਾ ਮੁਆਫ਼ੀ ਤੇ ਹੋਰ ਲਾਭ ਦੇਣੇ ਚਾਹੀਦੇ ਹਨ ਤਾਂ ਜੋ ਉਹ ਆਪਣੀ ਫ਼ੈਕਟਰੀ ਚਾਲੂ ਕਰ ਸਕੇ। ਇਸ ਮੌਕੇ ਕੁਲਦੀਪ ਸਿੰਘ ਬਰਾੜ, ਹਰਪ੍ਰੀਤ ਸਿੰਘ ਬਰਾੜ, ਦਵਿੰਦਰ ਸਿੰਘ, ਗੁਰਮੇਲ ਸਿੰਘ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਪਿਆਰ ਸਿੰਘ, ਜਗਸੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਰੀਵਾਲਾ ਦੀ ਅਨਾਜ ਮੰਡੀ ਦਾ ਹਨੀ ਫ਼ੱਤਣਵਾਲਾ ਵਲੋਂ ਦੌਰਾ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਦਬੂ ਫ਼ੈਲੀ ਅਗਲੀ ਖ਼ਬਰ ਈ-ਰਿਕਸ਼ਾ ਚਾਲਕਾਂ ਦੇ ਡਰਾਈਵਿੰਗ ਲਾਇਸੰਸ ਬਣਨੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।