20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਐਸ.ਐਸ.ਆਰ. 2026 ਤਹਿਤ 25 ਅਕਤੂਬਰ ਨੂੰ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ-ਡੀ. ਸੀ. ਯੋਗ ਵੋਟਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਪਹੁੰਚ ਕੇ ਵੋਟਰ ਸੂਚੀ ਵਿਚ ਨਾਂਅ ਦਰਜ ਤੇ ਸੋਧ ਕਰਵਾਉਣ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਪੈਸ਼ਲ ਸਮਰੀ ਰਿਵੀਜ਼ਨ (ਐਸ. ਐਸ.

ਅਜੀਤ ਡੈਸਕ 20-10-2026
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਪੈਸ਼ਲ ਸਮਰੀ ਰਿਵੀਜ਼ਨ (ਐਸ.ਐਸ.ਆਰ.) 2026 ਮੁਹਿੰਮ ਤਹਿਤ 25 ਅਕਤੂਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਸੰਬੰਧਿਤ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਹੜੇ ਯੋਗ ਵੋਟਰਾਂ ਦੇ ਨਾਂਅ ਖਰੜਾ ਵੋਟਰ ਸੂਚੀ ਵਿਚ ਦਰਜ ਹੋਣ ਤੋਂ ਰਹਿ ਗਏ ਹਨ, ਉਹ ਲੋੜੀਂਦੇ ਦਸਤਾਵੇਜ਼ਾਂ ਸਮੇਤ ਸੰਬੰਧਿਤ ਫਾਰਮ ਭਰ ਕੇ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵੋਟਰ ਸੂਚੀ ਵਿਚ ਨਾਂਅ ਦਰਜ ਕਰਵਾਉਣ, ਨਾਂਅ ਕਟਵਾਉਣ ਜਾਂ ਵੇਰਵਿਆਂ ਵਿਚ ਸੋਧ ਕਰਵਾਉਣ ਲਈ ਲਾਗੂ ਨਿਯਮਾਂ ਅਨੁਸਾਰ ਫਾਰਮ ਨੰਬਰ 6, 6 (ਓ), 7 ਅਤੇ 8 ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਲਾਭ ਲੈਣ ਲਈ ਆਪਣੇ ਸੰਬੰਧਿਤ ਪੋਲਿੰਗ ਬੂਥ ’ਤੇ ਪਹੁੰਚ ਕੇ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰਨ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ, ਤਾਂ ਜੋ ਕੋਈ ਯੋਗ ਵੋਟਰ ਵੋਟਰ ਸੂਚੀ ਵਿਚ ਨਾਂਅ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ 39,974 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ ਅਗਲੀ ਖ਼ਬਰ ਵਾਂਦਰ ਜਟਾਣਾ ’ਚ ਮੀਂਹ ਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।