ਅਕਾਲ ਅਕੈਡਮੀ ਮਧੀਰ ਦੇ ਬੱਚਿਆਂ ਨੇ ਗਤਕਾ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ
ਗਿੱਦੜਬਾਹਾ, 19 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਧੀਰ ਦੇ ਵਿਦਿਆਰਥੀਆਂ ਨੇ ਗੱਤਕਾ ਮੁਕਾਬਲਿਆਂ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੁਖਵੀਰ ਕੌਰ ਨੇ ਦੱਸਿਆ ਕਿ ਗੱਤਕਾ ਫ਼ੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਏ ਗਏ ਗੱਤਕਾ ਮੁਕਾਬਲਿਆਂ ਵਿਚ ਉਨ੍ਹਾਂ ਦੇ ਵਿਦਿਆਰਥੀਆਂ ਨੇ ਆਪਣੀ ਵਧੀਆ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ।
ਅਜੀਤ ਡੈਸਕ
20-10-2026