20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ-ਡਾ. ਬਲਜੀਤ ਕੌਰ

ਮਲੋਟ, 19 ਅਕਤੂਬਰ (ਪਾਟਿਲ)-ਬਜ਼ੁਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ.

ਅਜੀਤ ਡੈਸਕ 20-10-2026
ਮਲੋਟ, 19 ਅਕਤੂਬਰ (ਪਾਟਿਲ)-ਬਜ਼ੁਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ ਲਈ ਸਟੇਟ ਐਕਸ਼ਨ ਪਲਾਨ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਮਲੋਟ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਬਜ਼ੁਰਗਾਂ ਨੂੰ ਮਾਣ ਸਨਮਾਨ ਦੇਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਇਨ੍ਹਾਂ ਨੂੰ ਕਦੇ ਵੀ ਆਪਣਾ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਸਾਨੂੰ ਸਾਂਝਾ ਪਰਿਵਾਰ ਨੂੰ ਕਾਮਯਾਬ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਤੇ ਬਜ਼ੁਰਗਾਂ ਵਿਚ ਆਪਸੀ ਸੰਬੰਧ ਮਜ਼ਬੂਤ ਕਰਨ ਵਿਚ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਸਿਹਤ ਵਿਭਾਗ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਅੱਖਾਂ ਦੇ ਮਾਹਿਰ, ਨੱਕ, ਕੰਨ, ਗਲੇ ਮਾਹਿਰ ਡਾਕਟਰ, ਹੱਡੀਆਂ ਦੇ ਮਾਹਿਰ ਡਾਕਟਰ, ਚਮੜੀ ਰੋਗ ਡਾਕਟਰ ਅਤੇ ਜਰਨਲ ਮੈਡੀਸਨ ਦੇ ਡਾਕਟਰਾਂ ਵਲੋਂ ਬਜ਼ੁਰਗਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਸਮਾਗਮ ਮੌਕੇ ਬਜ਼ੁਰਗਾਂ ਦੇ ਪੈਨਸ਼ਨ ਕਾਰਡ, ਸੀਨੀਅਰ ਸਿਟੀਜ਼ਨ ਕਾਰਡ, ਲਾਭਪਾਤਰੀ ਕਾਪੀਆਂ, ਸਿਹਤ ਬੀਮਾ ਕਾਰਡਾਂ ਦੇ ਫਾਰਮ ਭਰੇ ਗਏ ਅਤੇ ਇਸ ਮੌਕੇ ਅਲਿਮਕੋ ਦੇ ਸਹਿਯੋਗ ਨਾਲ 250 ਦੇ ਕਰੀਬ ਜ਼ਰੂਰਤਮੰਦ ਬਜ਼ੁਰਗਾਂ ਤੇ ਦਿਵਿਆਂਗ ਲਾਭਪਾਤਰੀਆਂ ਨੂੰ 1250 ਸਹਾਇਕ ਉਪਕਰਨ, ਮੁਫ਼ਤ ਵੀਲ੍ਹ ਚੇਅਰਾਂ ਤੇ ਟਰਾਈਸਾਈਕਲਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਗਮ ਵਿਚ ਬਜ਼ੁਰਗਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਜਗਦੇਵ ਸਿੰਘ ਬਾਂਮ, ਚੇਅਰਮੈਨ ਸਿਮਰਜੀਤ ਸਿੰਘ ਲੱਖੇਵਾਲੀ, ਵਨੀਤ ਜਿੰਦਲ ਚੇਅਰਮੈਨ ਜ਼ਿਲ੍ਹਾ ਟਰੇਡ ਕਮਿਸ਼ਨ, ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਐਸ.ਡੀ.ਐਮ. ਪੰਕਜ ਕੁਮਾਰ, ਕਾਰਜਕਾਰੀ ਇੰਜੀਨੀਅਰ ਦਲਜੀਤ ਸਿੰਘ, ਜ਼ਿਲ੍ਹਾ ਮਹਿਲਾ ਪ੍ਰਧਾਨ (ਇਸਤਰੀ ਵਿੰਗ) ਪਰਮਿੰਦਰ ਕੌਰ, ਪ੍ਰਧਾਨ ਨਗਰ ਕੌਂਸਲ ਜੋਨੀ ਗਰਗ, ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਦੀ, ਸੀਨੀਅਰ ਵਾਇਸ ਪ੍ਰਧਾਨ ਨਗਰ ਕੌਂਸਲ ਜਸਮੀਤ ਸਿੰਘ ਬਰਾੜ, ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ, ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫ਼ਸਰ ਜਗਮੋਹਨ ਸਿੰਘ ਮਾਨ, ਨਿੱਜੀ ਸਹਾਇਕ ਅਰਸ਼ਦੀਪ ਸਿੰਘ, ਸ਼ਿੰਦਰਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਯੂਰੀਆ ਦਾ ਭਰਿਆ ਹੋਇਆ ਟਰੱਕ ਥਾਣਾ ਹਰਿਆਣਾ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਗੜੇਮਾਰੀ, ਬਾਰਿਸ਼ ਤੇ ਤੇਜ਼ ਹਨੇਰੀ ਕਾਰਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 41 ਪਿੰਡਾਂ ਵਿਚ 24 ਹਜ਼ਾਰ ਏਕੜ ਰਕਬੇ ’ਚ ਝੋਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।