22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਸਤਿਸੰਗ ਕਰਵਾਇਆ

ਮਲੋਟ, 21 ਅਕਤੂਬਰ (ਪਾਟਿਲ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮਲੋਟ ਸਥਿਤ ਆਸ਼ਰਮ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਗਿਆ। ਇਸ ਮੌਕੇ ਸਾਧਵੀ ਰਾਧਿਕਾ ਭਾਰਤੀ ਨੇ ਸੰਗਤ ਨੂੰ ਅਧਿਆਤਮਿਕ ਵਿਚਾਰਾਂ ਨਾਲ ਨਿਹਾਲ ਕੀਤਾ।

ਅਜੀਤ ਡੈਸਕ 22-10-2026
ਮਲੋਟ, 21 ਅਕਤੂਬਰ (ਪਾਟਿਲ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮਲੋਟ ਸਥਿਤ ਆਸ਼ਰਮ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਗਿਆ। ਇਸ ਮੌਕੇ ਸਾਧਵੀ ਰਾਧਿਕਾ ਭਾਰਤੀ ਨੇ ਸੰਗਤ ਨੂੰ ਅਧਿਆਤਮਿਕ ਵਿਚਾਰਾਂ ਨਾਲ ਨਿਹਾਲ ਕੀਤਾ। ਸਾਧਵੀ ਨੇ ਆਪਣੇ ਪ੍ਰਵਚਨਾਂ ਦੌਰਾਨ ਇਕ ਸੱਚੇ ਸਾਧਕ ਦੇ ਜੀਵਨ ਵਿਚ ਸਤਿਗੁਰੂ ਪ੍ਰਤੀ ਪ੍ਰੇਮ, ਸਮਰਪਣ ਅਤੇ ਉਡੀਕ ਦੇ ਮਹੱਤਵ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੱਚੇ ਸ਼ਿਸ਼ ਦੀ ਆਪਣੇ ਗੁਰੂ ਲਈ ਉਡੀਕ ਸਿਰਫ਼ ਸਮੇਂ ਦੀ ਉਡੀਕ ਨਹੀਂ, ਸਗੋਂ ਹਿਰਦੇ ਦੀ ਉਹ ਡੂੰਘੀ ਤੜਪ ਹੈ, ਜੋ ਹਰ ਪਲ ਗੁਰੂ ਦੇ ਦਰਸ਼ਨਾਂ ਲਈ ਵਿਆਕੁਲ ਰਹਿੰਦੀ ਹੈ। ਸਾਧਵੀ ਰਾਧਿਕਾ ਭਾਰਤੀ ਨੇ ਕਿਹਾ ਕਿ ਸੱਚੀ ਗੁਰੂ-ਭਗਤੀ ਸ਼ਬਦਾਂ ਤੱਕ ਸੀਮਿਤ ਨਹੀਂ, ਸਗੋਂ ਜੀਵਨ ਦੇ ਵਿਚਾਰਾਂ ਤੇ ਕਰਮਾਂ ਵਿਚੋਂ ਪ੍ਰਗਟ ਹੁੰਦੀ ਹੈ। ਗੁਰੂ ਦੇ ਬਚਨਾਂ ਨੂੰ ਜੀਵਨ ਵਿਚ ਧਾਰਨ ਕਰਕੇ ਹੀ ਅਧਿਆਤਮਿਕ ਪਰਿਵਰਤਨ ਸੰਭਵ ਹੈ। ਉਨ੍ਹਾਂ ਸੰਗਤ ਨੂੰ ਸੇਵਾ, ਸਿਮਰਨ, ਸਾਧਨਾ ਤੇ ਸਮਰਪਣ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ੍ਰੀ ਮੁਕਤਸਰ ਸਾਹਿਬ ਪੁੱਜਣ ’ ਤੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਗੁਲਜ਼ਾਰ ਸਿੰਘ ਤੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਸੀ.ਬੀ.ਆਈ. ਨੂੰ ਸੌਂਪੇ ਜਾਣ-ਭੰਗੇਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।