ਦੋ ਰੋਜ਼ਾ ਸਮੂਹਿਕ ਛੁੱਟੀ ’ਤੇ ਗਏ ਮੁਲਾਜ਼ਮਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਗੇਟ ਰੈਲੀ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪ੍ਰਭਾਵਿਤ
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਦੇ ਸੱਦੇ ’ਤੇ ਵੱਖ-ਵੱਖ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੁਆਰਾ ਦੋ ਰੋਜ਼ਾ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਵਿੱਢਿਆ ਗਿਆ ਹੈ। ਇਸ ਦੇ ਪਹਿਲੇ ਦਿਨ ਅੱਜ ਸੈਂਕੜੇ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਗਿਆ।
ਵ
ਵੀਰਵਾਰ, 22 ਅਕਤੂਬਰ, 2026
22-10-2026
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਦੇ ਸੱਦੇ ’ਤੇ ਵੱਖ-ਵੱਖ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੁਆਰਾ ਦੋ ਰੋਜ਼ਾ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਵਿੱਢਿਆ ਗਿਆ ਹੈ। ਇਸ ਦੇ ਪਹਿਲੇ ਦਿਨ ਅੱਜ ਸੈਂਕੜੇ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਗਿਆ। ਮੁਲਾਜ਼ਮਾਂ ਦੀ ਸਮੂਹਿਕ ਛੁੱਟੀ ਕਾਰਨ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਵੀ ਪ੍ਰਭਾਵਿਤ ਹੋਇਆ। ਇਸ ਮੌਕੇ ਪੀ . ਐਸ.ਐਮ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦਾ ਢੁਕਵਾਂ ਹੱਲ ਕਰਨ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੰਗਾਂ ਪੂਰੀਆਂ ਕਰਨ ਦੀ ਬਜਾਏ, ਕਮੇਟੀਆਂ ਬਣਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ ਅਤੇ ਮੁਲਾਜ਼ਮਾਂ ਨੂੰ ਲਗਾਤਾਰ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਸਲਿਆਂ ਨੂੰ ਲਮਕਾਉਣ ਲਈ ਕਮੇਟੀਆਂ ਬਣਾਉਣ ਦੀ ਨੀਤੀ ਦੀ ਆਲੋਚਨਾ ਕੀਤੀ ਜਾਂਦੀ ਸੀ ਪਰ ਹੁਣ ਮੁਲਾਜ਼ਮਾਂ ਦੇ ਮਸਲਿਆਂ ਸੰਬੰਧੀ ਵੀ ਅਜਿਹਾ ਹੀ ਰਵੱਈਆ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਈ ਵਾਰ ਮੀਟਿੰਗਾਂ ਤੈਅ ਹੋਣ ਦੇ ਬਾਵਜੂਦ ਮੁਲਤਵੀ ਕਰ ਦਿੱਤੀਆਂ ਗਈਆਂ। ਇਸ ਕਾਰਨ ਮੁਲਾਜ਼ਮਾਂ ਦਾ ਸਰਕਾਰ ਤੋਂ ਵਿਸ਼ਵਾਸ ਉਠਦਾ ਜਾ ਰਿਹਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸਾਂਝਾ ਮੁਲਾਜ਼ਮ ਮੰਚ ਵਲੋਂ ਅਗਲੇ ਸੰਘਰਸ਼ ਦਾ ਐਲਾਨ ਜਲਦ ਕੀਤਾ ਜਾਵੇਗਾ। ਇਸ ਰੋਸ ਰੈਲੀ ਦੌਰਾਨ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ, ਡੀ.ਐਮ.ਐਫ਼. ਦੇ ਆਗੂ ਪਵਨ ਕੁਮਾਰ, ਡੀ.ਟੀ.ਐਫ਼. ਦੇ ਆਗੂ ਲਖਵੀਰ ਸਿੰਘ ਹਰੀਕੇ ਤੇ ਪਰਮਿੰਦਰ ਸਿੰਘ, ਜੀ.ਟੀ.ਯੂ. ਦੇ ਮਨੋਹਰ ਲਾਲ ਸ਼ਰਮਾ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੇ ਬਲਦੇਵ ਸਿੰਘ, ਜੀ.ਟੀ.ਯੂ. ਵਿਗਿਆਨਕ ਦੇ ਪ੍ਰਗਟ ਜੰਬਰ, ਮਾਸਟਰ ਕਾਡਰ ਯੂਨੀਅਨ, ਬੀ.ਐਡ. ਅਧਿਆਪਕ ਫ਼ਰੰਟ, 6635 ਈ.ਟੀ.ਟੀ. ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਲੈਬਾਰਟਰੀ ਸਟਾਫ਼ ਯੂਨੀਅਨ, ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਯੂਨੀਅਨ ਦੇ ਆਗੂ ਦਰਸ਼ਨ ਸਿੰਘ ਕਪੂਰ ਨੇ ਸੰਬੋਧਨ ਕੀਤਾ। ਇਸ ਤੋਂ ਇਲਾਵਾ ਪੈਨਸ਼ਨਰਜ਼ ਐਸੋਸੀਏਸ਼ਨ ਦੇ ਕਰਮਜੀਤ ਸਿੰਘ ਸ਼ਰਮਾ, ਪੰਜਾਬ ਰੋਡਵੇਜ਼ ਯੂਨੀਅਨ ਦੇ ਮੇਜਰ ਸਿੰਘ ਚੌਂਤਰਾ, ਸੀ.ਪੀ.ਐਫ਼. ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਕੁਮਾਰ, ਪੀ.ਐਸ.ਯੂ. ਤੋਂ ਸੁਖਪ੍ਰੀਤ ਕੌਰ ਅਤੇ ਮਿਡ-ਡੇ-ਮੀਲ ਵਰਕਰ ਯੂਨੀਅਨ ਤੋਂ ਰਮਨਦੀਪ ਕੌਰ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਮੁਲਾਜ਼ਮ ਹਾਜ਼ਰ ਸਨ।