ਪਟਾਕੇ ਵੇਚਣ/ਸਟਾਕ ਕਰਨ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਕੱਢੇ ਗਏ ਡਰਾਅ
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ ਵਲੋਂ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲੇ੍ਹ ਦੇ ਵੱਖ-ਵੱਖ ਸ਼ਹਿਰਾਂ/ਕਸਬਿਆਂ ’ਚ ਪਟਾਕੇ ਵੇਚਣ/ਸਟਾਕ ਕਰਨ ਲਈ 22 ਆਰਜ਼ੀ ਲਾਈਸੈਂਸ ਜਾਰੀ ਕਰਨ ਲਈ ਡਰਾਅ ਕੱਢੇ ਗਏ। ਇਹ ਡਰਾਅ ਨਿਰਪੱਖ, ਆਜ਼ਾਦਾਨਾ ਅਤੇ ਪਾਰਦਰਸ਼ੀ ਢੰਗ ਨਾਲ ਉਮੀਦਵਾਰਾਂ ਦੀ ਹਾਜ਼ਰੀ ਵਿਚ ਹੀ ਕੱਢੇ ਗਏ।
ਅਜੀਤ ਡੈਸਕ
24-10-2026