24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 25 ਨੂੰ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650 ਸਾਲਾਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸੂਬੇ ਅੰਦਰ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ 25 ਅਕਤੂਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 24-10-2026
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650 ਸਾਲਾਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸੂਬੇ ਅੰਦਰ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ 25 ਅਕਤੂਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ। ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ 25 ਅਕਤੂਬਰ ਨੂੰ ਸ਼ਾਮ 5 ਵਜੇ ਖੇਡ ਸਟੇਡੀਅਮ ਵਿਚ ਪਹੁੰਚ ਕੇ ਡਰੋਨ ਸ਼ੋਅ ਦਾ ਜ਼ਰੂਰ ਆਨੰਦ ਮਾਨਣ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਕਮ ਸਹਾਇਕ ਕਮਿਸ਼ਨਰ (ਜ) ਗੁਰਕਿਰਨਦੀਪ ਸਿੰਘ ਨੇ ਡਰੋਨ ਸ਼ੋਅ ਦੀਆਂ ਤਿਆਰੀਆਂ ਦੀ ਸਮੀਖਿਆ ਸੰਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਲਗਪਗ 500 ਡਰੋਨ ਇਕੋ ਸਮੇਂ ਅਸਮਾਨ ਵਿਚ ਉਡ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ , ਬਾਣੀ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਪੇਸ਼ਕਾਰੀ ਕਰਨਗੇ। ਐਸ.ਡੀ.ਐਮ. ਨੇ ਮਾਰਕਿਟ ਕਮੇਟੀ ਨੂੰ ਹਦਾਇਤ ਕੀਤੀ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਸਾਫ਼-ਸੁਥਰਾ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਸਟੇਡੀਅਮ ਵਿਖੇ ਸਾਫ਼-ਸਫ਼ਾਈ, ਬੈਠਣ ਲਈ ਯੋਗ ਪ੍ਰਬੰਧ ਤੋਂ ਇਲਾਵਾ ਮੱਛਰਾਂ ਦੀ ਰੋਕਥਾਮ ਲਈ ਫੋਗਿੰਗ ਕਰਵਾਈ ਜਾਵੇ। ਇਸ ਮੌਕੇ ਤਹਿਸੀਲਦਾਰ ਅੰਜੂ ਬਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਆਸ਼ਾ ਵਰਕਰਾਂ ਨਾਲ ਸਿਹਤ ਪ੍ਰੋਗਰਾਮਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਸਿਵਲ ਵਿਭਾਗ ਨੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।