24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ

ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਡਾ.

ਅਜੀਤ ਡੈਸਕ 24-10-2026
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫ਼ਤਰ ਸਿਵਲ ਸਰਜਨ ਤੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਅਧੀਨ ਵੱਖ-ਵੱਖ ਏਰੀਏ ਵਿਚ ਸਥਿਤ ਪ੍ਰਾਈਵੇਟ ਹਸਪਤਾਲ, ਪ੍ਰਾਈਵੇਟ ਲੈਬ ਅਤੇ ਨਾਲ ਲਗਦੇ ਏਰੀਏ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜ਼ਾਨਾ ਪੱਧਰ ’ਤੇ ਘਰ-ਘਰ ਅਤੇ ਜਨਤਕ ਥਾਵਾਂ ’ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜ੍ਹਨ ਵਾਲੇ ਸਰੋਤਾਂ ਵਿਚ ਐਂਟੀ ਲਾਰਵੀਅਲ ਟੈਮੀਫਾਸ ਸਪ੍ਰੇਅ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬਿਮਾਰੀ ਤੋਂ ਬਚਾਅ ਹੋ ਸਕੇ। ਇਸ ਮੌਕੇ ਡਾ. ਰੋਬਿਨ ਮੈਡੀਕਲ ਅਫ਼ਸਰ ਅਤੇ ਡਾ. ਹਰਕੀਰਤਨ ਜਿਲ੍ਹਾ ਐਪੀਡੀਮੌਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਤੇ ਮਲੇਰੀਆ ਦੇ ਕੋਈ ਲੱਛਣ ਨਜ਼ਰ ਆਉਣ, ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈੱਸਟ ਜ਼ਰੂਰ ਕਰਵਾਇਆ ਜਾਵੇ। ਡੇਂਗੂ ਪਾਜ਼ੀਟਿਵ ਆਉਣ ਦੀ ਸੂਰਤ ਵਿਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈੱਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ।
ਪਿਛਲੀ ਖ਼ਬਰ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਆਸ਼ਾ ਵਰਕਰਾਂ ਨਾਲ ਸਿਹਤ ਪ੍ਰੋਗਰਾਮਾਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।