ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਕਾਬੂ
ਫ਼ਰੀਦਕੋਟ, 28 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਡੋਗਰ ਬਸਤੀ ਤੋਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 13 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਅਜੀਤ ਡੈਸਕ
29-10-2026