29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਜੀ.ਟੀ.ਬੀ. ਖ਼ਾਲਸਾ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ

ਮਲੋਟ, 28 ਅਕਤੂਬਰ (ਪਾਟਿਲ)-ਜੀ. ਟੀ.

ਅਜੀਤ ਡੈਸਕ 29-10-2026
ਮਲੋਟ, 28 ਅਕਤੂਬਰ (ਪਾਟਿਲ)-ਜੀ.ਟੀ.ਬੀ. ਖ਼ਾਲਸਾ ਪਬਲਿਕ ਸਕੂਲ ਮਲੋਟ ਵਿਖੇ ਬਹੁ-ਵਿਸ਼ੇਸ਼ਤਾ, ਸੱਭਿਆਚਾਰਕ ਅਤੇ ਸਾਲਾਨਾ ਇਨਾਮ ਵੰਡ ਸਮਾਗਮ ਧੂਮਧਾਮ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਖ਼ਾਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਸੰਧੂ, ਉਨ੍ਹਾਂ ਦੀ ਧਰਮਪਤਨੀ ਸੁਰਜੀਤ ਕੌਰ, ਵਾਈਸ ਚੇਅਰਮੈਨ ਪ੍ਰਭਜੀਤ ਸਿੰਘ ਅਤੇ ਸੰਸਥਾਪਕ ਚੇਅਰਮੈਨ ਸਵ. ਡਾ. ਪ੍ਰਿਤਪਾਲ ਸਿੰਘ ਦੀ ਧਰਮਪਤਨੀ ਸ਼ਰਨਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਮਾਗਮ ਦੀ ਰੌਣਕ ਵਧਾਈ। ਸਮਾਗਮ ਦੌਰਾਨ ਕਿੰਡਰਗਾਰਟਨ (ਛੋਟੇ ਬੱਚਿਆਂ) ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਡਾਂਸ ਅਤੇ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ, ਨੇ ਆਏ ਹੋਏ ਮਹਿਮਾਨਾਂ ਦਾ ਮਨ ਮੋਹ ਲਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਲਗਪਗ 40 ਮਾਡਲ ਪ੍ਰਦਰਸ਼ਿਤ ਕੀਤੇ ਗਏ, ਜਦੋਂ ਕਿ ਕਾਮਰਸ ਅਤੇ ਸਾਇੰਸ ਵਿਭਾਗ ਵਲੋਂ ਵਿਸ਼ੇਸ਼ ਸਟਾਲ ਲਗਾਏ ਗਏ। ਇਸ ਤੋਂ ਇਲਾਵਾ ਪੰਜਾਬੀ ਵਿਰਸਾ, ਸੱਭਿਆਚਾਰ ਅਤੇ ਆਰਟ ਐਂਡ ਕਰਾਫ਼ਟ ਦੀਆਂ ਪ੍ਰਦਰਸ਼ਨੀਆਂ ਵੀ ਸਮਾਗਮ ਦਾ ਮੁੱਖ ਆਕਰਸ਼ਣ ਰਹੀਆਂ। ਸਕੂਲ ਦੇ ਸੀਨੀਅਰ ਵਿਦਿਆਰਥੀਆਂ ਵਲੋਂ ਮਾਪਿਆਂ ਦੀ ਅਹਿਮੀਅਤ ਅਤੇ ਮਹੱਤਤਾ ਨੂੰ ਦਰਸਾਉਂਦਾ ਭਾਵਪੂਰਤ ਨਾਟਕ ਵੀ ਖੇਡਿਆ ਗਿਆ। ਪ੍ਰਿੰਸੀਪਲ ਹੇਮਲਤਾ ਕਪੂਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਸਕੂਲ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਉਪਰੰਤ ਆਏ ਹੋਏ ਪਤਵੰਤੇ ਸੱਜਣਾਂ ਵਲੋਂ ਵੱਖ-ਵੱਖ ਅਕਾਦਮਿਕ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਅਤੇ ਮਾਡਲ ਪ੍ਰਦਰਸ਼ਨੀ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ। ਸਮਾਗਮ ਦੇ ਅੰਤ ਵਿਚ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਵਲੋਂ ਪ੍ਰਦਰਸ਼ਨੀ ਦੀ ਜੱਜਮੈਂਟ ਕਰਨ ਵਾਲੇ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸੋਨੀਆ ਸ਼ਰਮਾ, ਹੈੱਡ ਮਿਸਟ੍ਰੈੱਸ ਨੀਲਮ ਜੁਨੇਜਾ, ਸਕੂਲ ਪ੍ਰਬੰਧਕ ਕਮੇਟੀ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਸਕੂਲ ਦਾ ਇਹ ਸਮਾਗਮ ਯਾਦਗਾਰੀ ਹੋ ਨਿੱਬੜਿਆ।
ਪਿਛਲੀ ਖ਼ਬਰ ਕ੍ਰਿਕਟ ਖਿਡਾਰੀ ਵੰਸ਼ ਅਤੇ ਕਰਨਵੀਰ ਸਿੰਘ ਬਰਾੜ ਦੀ ਪੰਜਾਬ ਅੰਡਰ-16 ਕੈਂਪ ਲਈ ਚੋਣ ਅਗਲੀ ਖ਼ਬਰ ਸਰਕਾਰ ਬਜ਼ੁਰਗਾਂ, ਬੱਚਿਆਂ ਤੇ ਲੋੜਵੰਦਾਂ ਲਈ ਹਮੇਸ਼ਾ ਕਾਰਜਸ਼ੀਲ-ਡਾ. ਬਲਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।