ਬਾਬਾ ਖੇਤਰਪਾਲ ਮੰਦਰ ਕਮੇਟੀ ਵਲੋਂ ਵਿਸ਼ਾਲ ਜਾਗਰਣ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਖੇਤਰਪਾਲ ਮੰਦਰ ਕਮੇਟੀ ਪੁਰਾਣੀ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਲੋਂ ਜੈ ਬਾਬਾ ਖੇਤਰਪਾਲ ਅਤੇ ਜੈ ਮਾਤਾ ਮਸਾਣੀ ਦੀ ਅਪਾਰ ਕਿਰਪਾ ਸਦਕਾ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਸਥਿਤ ਪ੍ਰਾਚੀਨ ਬਾਬਾ ਖੇਤਰਪਾਲ ਮੰਦਰ ਵਿਖੇ ਵਿਸ਼ਾਲ ਜਾਗਰਣ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਅਜੀਤ ਡੈਸਕ
30-10-2026