ਕਿਸਾਨ ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਰਨ-ਡੀ. ਸੀ.
ਸ੍ਰੀ ਮੁਕਤਸਰ ਸਾਹਿਬ , 30 ਅਕਤੂਬਰ ( ਹਰਮਹਿੰਦਰ ਪਾਲ )- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕਰਨ ਅਤੇ ਮੰਡੀਆਂ ਵਿਚ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਲੈ ਕੇ ਆਉਣ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ ।
ਅਜੀਤ ਡੈਸਕ
31-10-2026