01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਰਕਾਰੀ ਕੰਨਿਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਸਵਿੰਦਰ ਸ਼ੀਮਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਗੁਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨੂੰ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਵੱਖ-ਵੱਖ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ।

ਸ੍ਰੀ ਮੁਕਤਸਰ ਸਾਹਿਬ ਦੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਮਹਿਲਾ ਬੁਲਾਰਾ। ਅਜੀਤ ਤਸਵੀਰ 01-11-2026
ਸ੍ਰੀ ਮੁਕਤਸਰ ਸਾਹਿਬ, 31 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਸਵਿੰਦਰ ਸ਼ੀਮਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਗੁਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥਣਾਂ ਨੂੰ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਵੱਖ-ਵੱਖ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥਣਾਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਵਿਸਥਾਰ ਨਾਲ ਸਮਝਾਉਂਦਿਆਂ ਕਿਹਾ ਕਿ ਹਰ ਬੱਚੇ ਨੂੰ ਆਪਣੇ ਸਰੀਰ ਦੀ ਸੁਰੱਖਿਆ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਉਨ੍ਹਾਂ ਨਾਲ ਗ਼ਲਤ ਵਿਵਹਾਰ ਜਾਂ ਛੇੜਛਾੜ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਬਿਨਾਂ ਕਿਸੇ ਡਰ ਦੇ ਆਪਣੇ ਮਾਪਿਆਂ, ਅਧਿਆਪਕਾਂ ਜਾਂ ਭਰੋਸੇਯੋਗ ਵਿਅਕਤੀ ਨੂੰ ਇਸ ਬਾਰੇ ਦੱਸਣਾ ਚਾਹੀਦਾ ਹੈ। ਉਨ੍ਹਾਂ ਕੰਮਕਾਜੀ ਥਾਵਾਂ ’ਤੇ ਔਰਤਾਂ ਦੇ ਜਿਨਸੀ ਸੋਸ਼ਣ ਦੀ ਰੋਕਥਾਮ ਸੰਬੰਧੀ ਕਾਨੂੰਨ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਵਿਦਿਆਰਥਣਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਨੇ ਬੱਚਿਆਂ ਦੀ ਸੁਰੱਖਿਆ ਲਈ ਉਪਲਬਧ ਹੈਲਪ ਲਾਈਨ ਨੰਬਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਜਾਂ ਸੋਸ਼ਣ ਦੀ ਸਥਿਤੀ ਵਿਚ ਬੱਚਿਆਂ ਦੀ ਸਹਾਇਤਾ ਲਈ 1098 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਾਈਬਰ ਅਪਰਾਧ ਸੰਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ 1930 ਹੈਲਪ ਲਾਈਨ ਨੰਬਰ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਬੱਚਿਆਂ ਨੂੰ ਆਨਲਾਈਨ ਗਤੀਵਿਧੀਆਂ ਦੌਰਾਨ ਵੀ ਸਾਵਧਾਨ ਰਹਿਣ ਤੇ ਆਪਣੀ ਨਿੱਜੀ ਜਾਣਕਾਰੀ ਕਿਸੇ ਅਣਜਾਣ ਵਿਅਕਤੀ ਨਾਲ ਸਾਂਝੀ ਨਾ ਕਰਨ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਗੁਰਪ੍ਰੀਤ ਕੌਰ ਵਲੋਂ 21 ਨਵੰਬਰ ਨੂੰ ਧਾਰਾ 138 ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਤਹਿਤ ਲਗਾਈ ਜਾ ਰਹੀ ਵਿਸ਼ੇਸ਼ ਲੋਕ ਅਦਾਲਤ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਇਸ ਸੰਬੰਧੀ ਨਿਆਂਇਕ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਅਪੀਲ ਕੀਤੀ ਕਿ ਵਿਸ਼ੇਸ਼ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਰੱਖੇ ਜਾਣ ਤਾਂ ਜੋ ਸੰਬੰਧਿਤ ਧਿਰਾਂ ਦੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕਰਕੇ ਲੋਕਾਂ ਨੂੰ ਜਲਦੀ ਅਤੇ ਸੁਖਾਲਾ ਨਿਆਂ ਮਿਲ ਸਕੇ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਨੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸੰਬੰਧੀ ਵੰਡੇ ਦਸਤਾਵੇਜ਼ ਅਗਲੀ ਖ਼ਬਰ ਵਿਧਾਇਕ ਕਾਕਾ ਬਰਾੜ ਨੂੰ ਮੁੜ ਟਿਕਟ ਮਿਲਣ ਦੀ ਖ਼ੁਸ਼ੀ ’ਚ ਅਨਾਜ ਮੰਡੀ ਵਿਖੇ ਵੰਡੇ ਲੱਡੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।