05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦਾਣਾ ਮੰਡੀ ਮਜ਼ਦੂਰੀ ’ਚ ਵਾਧੇ ਲਈ ਕੱਢੀ ਧੰਨਵਾਦ ਯਾਤਰਾ ਦਾ ਵਿਧਾਇਕ ਵਲੋਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਦਾਣਾ ਮੰਡੀਆਂ ਵਿਚ ਕੰਮ ਕਰਦੇ ਮਜ਼ਦੂਰਾਂ ਦੀ ਮਜ਼ਦੂਰੀ ’ਚ ਕੀਤੇ ਵਾਧੇ ਦੇ ਧੰਨਵਾਦ ਵਜੋਂ ਕੱਢੀ ਜਾ ਰਹੀ ਧੰਨਵਾਦ ਯਾਤਰਾ ਦੇ ਸ੍ਰੀ ਮੁਕਤਸਰ ਸਾਹਿਬ ਪਹੁੰਚਣ ’ਤੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਯਾਤਰਾ ਦੀ ਅਗਵਾਈ ਕਰ ਰਹੇ ਜਥੇ.

ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਝੰਡੀ ਵਿਖਾ ਕੇ ਧੰਨਵਾਦ ਯਾਤਰਾ ਰਵਾਨਾ ਕਰਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਨਾਲ ਸੁਦੇਸ਼ ਪਾਲ ਸਿੰਘ ਖ਼ਾਲਸਾ ਤੇ ਹੋਰ। ਅਜੀਤ ਤਸਵੀਰ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਅਬੋਹਰ ਦੇ ਅਗਲੇ ਪੜਾਅ ਲਈ ਕੀਤਾ ਰਵਾਨਾ 05-11-2026
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਦਾਣਾ ਮੰਡੀਆਂ ਵਿਚ ਕੰਮ ਕਰਦੇ ਮਜ਼ਦੂਰਾਂ ਦੀ ਮਜ਼ਦੂਰੀ ’ਚ ਕੀਤੇ ਵਾਧੇ ਦੇ ਧੰਨਵਾਦ ਵਜੋਂ ਕੱਢੀ ਜਾ ਰਹੀ ਧੰਨਵਾਦ ਯਾਤਰਾ ਦੇ ਸ੍ਰੀ ਮੁਕਤਸਰ ਸਾਹਿਬ ਪਹੁੰਚਣ ’ਤੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਯਾਤਰਾ ਦੀ ਅਗਵਾਈ ਕਰ ਰਹੇ ਜਥੇ. ਸੁਦੇਸ਼ਪਾਲ ਸਿੰਘ ਖ਼ਾਲਸਾ ਸੂਬਾ ਮੀਤ ਪ੍ਰਧਾਨ ਅਨਾਜ ਮੰਡੀ ਸੰਘ ਪੰਜਾਬ ਤੇ ਹਰਦੀਪ ਸਿੰਘ ਖ਼ਾਲਸਾ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਯਾਤਰਾ ਨੂੰ ਅਗਲੇ ਪੜਾਅ ਅਬੋਹਰ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ ਦਾਣਾ ਮੰਡੀਆਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ’ਚ ਵਾਧਾ ਕੀਤਾ ਗਿਆ ਹੈ। ਯਾਤਰਾ ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਪਿਛਲੇ 80 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਮਜ਼ਦੂਰੀ ’ਚ ਐਨਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਲਗਪਗ 10 ਲੱਖ ਮਜ਼ਦੂਰਾਂ ਨੂੰ ਲਾਭ ਮਿਲੇਗਾ। ਸਰਕਾਰ ਦੇ ਇਸ ਫ਼ੈਸਲੇ ਪ੍ਰਤੀ ਧੰਨਵਾਦ ਪ੍ਰਗਟਾਉਣ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਜਥੇਦਾਰ ਸੁਦੇਸ਼ ਪਾਲ ਸਿੰਘ ਖ਼ਾਲਸਾ ਅਤੇ ਮਲੋਟ ਦਾਣਾ ਮੰਡੀ ਦੇ ਮਜ਼ਦੂਰਾਂ ਵਲੋਂ ਕੱਢੀ ਜਾ ਰਹੀ ਧੰਨਵਾਦ ਯਾਤਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਜ਼ਦੂਰ ਵਰਗ ਦੇਸ਼ ਤੇ ਸੂਬੇ ਦੀ ਆਰਥਿਕਤਾ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਮਜ਼ਦੂਰਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਵਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ 100 ਸੀਟਾਂ ਜਿੱਤ ਕੇ ਮੁੜ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ। ਇਸ ਮੌਕੇ ਪਰਮਜੀਤ ਸਿੰਘ ਨੰਬਰਦਾਰ, ਸੁਖਜਿੰਦਰ ਸਿੰਘ ਬਰਾੜ ਕੌਂਸਲਰ, ਯਾਦਵਿੰਦਰ ਸਿੰਘ ਯਾਦੂ ਯੂਥ ਪ੍ਰਧਾਨ, ਸੁਖਜਿੰਦਰ ਸਿੰਘ, ਡਾ. ਜਗਜੀਤ ਸਿੰਘ ਬਲਾਕ ਪ੍ਰਧਾਨ, ਮਨੀ ਬਰਾੜ ਉਦੇਕਰਨ ਅਤੇ ਬੇਅੰਤ ਸਿੰਘ ਬਲਾਕ ਪ੍ਰਧਾਨ ਯੂਥ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ‘ਇਨਸਾਫ਼ ਰੈਲੀ’ ’ਚ ਲੰਬੀ ਤੋਂ ਫ਼ਤਹਿ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਹਜ਼ਾਰ ਵਰਕਰ ਪੁੱਜੇ ਅਗਲੀ ਖ਼ਬਰ ਹਿਊਮਨ ਰਾਈਟ ਕਮਿਸ਼ਨ ਦੀ ਕੋਰ ਕਮੇਟੀ ਨੇ ਨਗਰ ਕੌਂਸਲ ਦੇ ਈ.ਓ. ਨਾਲ ਮੀਟਿੰਗ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।