14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਰਵਿੰਦਰ ਸਿੰਘ ਝੋਟੇ ਦੀ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ-ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਰੋਲ ਸੇਵਾ ਸੰਸਥਾ ਵਲੋਂ ਸਕੂਲੀ ਵਿਦਿਆਰਥੀਆਂ ਦੇ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਅਤੇ ਕੰਠ ਮੁਕਾਬਲਿਆਂ ਦੇ ਸਨਮਾਨ ਤੇ ਇਨਾਮ ਵੰਡ ਸਮਾਗਮ ਵਿਚ ਸ਼ਾਮਿਲ ਹੋਣ ਸਮੇਂ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਵਿਰੁੱਧ ਲੜਦਿਆਂ ਆਪਣੀ ਜਾਨ ਦਿੱਤੀ ਹੈ, ਜਿਸ ਕਰਕੇ ਉਸ ਨੂੰ ਸ਼ਹੀਦ ਦਾ ਰੁਤਬਾ ਦਿੱਤਾ ਗਿਆ ਹੈ। ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਕੁਰਬਾਨੀ ਦੇਣ ਵਾਲੇ ਭਾਈ ਪਰਵਿੰਦਰ ਸਿੰਘ ਖ਼ਾਲਸਾ ਦੀ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ, ਕਿਉਂਕਿ ਉਨ੍ਹਾਂ ਵਲੋਂ ਹਮੇਸ਼ਾ ਹੀ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ ਅਤੇ ਮੈਡੀਕਲ ਨਸ਼ੇ ਖ਼ਿਲਾਫ਼ ਲਗਾਤਾਰ ਆਵਾਜ਼ ਉਠਾਈ ਗਈ।

ਅਜੀਤ ਡੈਸਕ 14-11-2026
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਰੋਲ ਸੇਵਾ ਸੰਸਥਾ ਵਲੋਂ ਸਕੂਲੀ ਵਿਦਿਆਰਥੀਆਂ ਦੇ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਅਤੇ ਕੰਠ ਮੁਕਾਬਲਿਆਂ ਦੇ ਸਨਮਾਨ ਤੇ ਇਨਾਮ ਵੰਡ ਸਮਾਗਮ ਵਿਚ ਸ਼ਾਮਿਲ ਹੋਣ ਸਮੇਂ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਵਿਰੁੱਧ ਲੜਦਿਆਂ ਆਪਣੀ ਜਾਨ ਦਿੱਤੀ ਹੈ, ਜਿਸ ਕਰਕੇ ਉਸ ਨੂੰ ਸ਼ਹੀਦ ਦਾ ਰੁਤਬਾ ਦਿੱਤਾ ਗਿਆ ਹੈ। ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਕੁਰਬਾਨੀ ਦੇਣ ਵਾਲੇ ਭਾਈ ਪਰਵਿੰਦਰ ਸਿੰਘ ਖ਼ਾਲਸਾ ਦੀ ਕੁਰਬਾਨੀ ਨੂੰ ਸਦਾ ਯਾਦ ਰੱਖਿਆ ਜਾਵੇਗਾ, ਕਿਉਂਕਿ ਉਨ੍ਹਾਂ ਵਲੋਂ ਹਮੇਸ਼ਾ ਹੀ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ ਅਤੇ ਮੈਡੀਕਲ ਨਸ਼ੇ ਖ਼ਿਲਾਫ਼ ਲਗਾਤਾਰ ਆਵਾਜ਼ ਉਠਾਈ ਗਈ। ਉਨ੍ਹਾਂ ਕਿਹਾ ਕਿ ਮੈਡੀਕਲ ਨਸ਼ੇ ਦੀ ਪਾਈਪ ਲਾਈਨ ਪੰਜਾਬ ਨੂੰ ਬਰਬਾਦ ਕਰ ਰਹੀ ਹੈ। ਇਸ ਲਈ ਨਸ਼ੇ ਵੇਚਣ ਵਾਲਿਆਂ ਦਾ ਸਭ ਨੂੰ ਬਾਈਕਾਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਸਭ ਨੂੰ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਭ ਨੂੰ ਸਾਵਧਾਨ ਦੀ ਰਹਿਣ ਦੀ ਲੋੜ ਹੈ, ਕਿਉਂਕਿ ਇਨ੍ਹਾਂ ਦਿਨਾਂ ਵਿਚ ਪੰਜਾਬ ’ਚ ਨਫ਼ਰਤੀ ਮਾਹੌਲ ਸਿਰਜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਨੂੰ ਆਪਸੀ ਪ੍ਰੇਮ, ਭਾਈਚਾਰਕ ਸਾਂਝ ਅਤੇ ਇਤਫਾਕ ਬਣਾ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਵੱਧ ਤੋਂ ਵੱਧ ਗੁਰਬਾਣੀ ਨਾਲ ਜੁੜਿਆ ਜਾਵੇ, ਉਚ ਪੜ੍ਹਾਈ ਕਰਕੇ ਅਫ਼ਸਰ ਬਣਿਆ ਜਾਵੇ ਤੇ ਪੰਜਾਬ ਨੂੰ ਛੱਡਣ ਬਾਰੇ ਬਿਲਕੁਲ ਨਹੀਂ ਸੋਚਣਾ ਚਾਹੀਦਾ ਹੈ। ਆਪਣੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਸਭ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਗਿਆਨੀ ਕੁਲਦੀਪ ਸਿੰਘ ਨੇ ਨਿਰੋਲ ਸੇਵਾ ਸੰਸਥਾ ਦੇ ਉਦਮ ਦੀ ਸ਼ਲਾਘਾ ਕੀਤੀ ਅਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਕ੍ਰਮਵਾਰ ਸਵਾ ਲੱਖ, ਇਕ ਲੱਖ ਅਤੇ 75 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਭੇਟ ਕੀਤੇ। ਇਸ ਮੌਕੇ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲੇ, ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਕਾਲਾ ਸੋਢੀ, ਸੰਤੋਸ਼ ਕੌਰ ਸੋਢੀ ਸਾਬਕਾ ਸਰਪੰਚ ਧੂਲਕੋਟ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਤੇ ਚੋਣ ਹਲਕਾ ਪੱਧਰ ’ਤੇ ਕਰਵਾਏ ਜਾਣਗੇ ਲੇਖ ਲਿਖਣ ਤੇ ਪ੍ਰਸ਼ਨੋਤਰੀ ਮੁਕਾਬਲੇ ਅਗਲੀ ਖ਼ਬਰ ਗਗਨਦੀਪ ਕੌਰ ਨੇ ਪੰਜਾਬ ਰਾਜ ਸਕੂਲ ਬਾਕਸਿੰਗ ਖੇਡਾਂ ’ਚ ਗੱਡੇ ਝੰਡੇ, ਜਿੱਤਿਆ ਸੋਨ ਤਮਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।