14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵਾਹਨਾਂ ’ਤੇ ਰਿਫ਼ਲੈਕਟਰ ਲਗਾਏ

ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਉੱਘੇ ਸਮਾਜ ਸੇਵੀ ਡਾ. ਐਸ.

ਅਜੀਤ ਡੈਸਕ 15-11-2026
ਸ੍ਰੀ ਮੁਕਤਸਰ ਸਾਹਿਬ, 14 ਨਵੰਬਰ (ਰਣਜੀਤ ਸਿੰਘ ਢਿੱਲੋਂ)-ਉੱਘੇ ਸਮਾਜ ਸੇਵੀ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਨਿਰੰਤਰ ਸੇਵਾ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਾਹਨਾਂ ’ਤੇ ਰਿਫ਼ਲੈਕਟਰ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਵੱਡੀ ਗਿਣਤੀ ਵਿਚ ਵਾਹਨਾਂ ’ਤੇ ਰਿਫ਼ਲੈਕਟਰ ਲਗਾਏ ਗਏ। ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿਚ ਤਬਦੀਲੀ ਆਉਣ ਕਾਰਨ ਧੁੰਦ ਤੇ ਧੁੰਦਲੇ ਮੌਸਮ ਦੀ ਸਥਿਤੀ ਬਣ ਰਹੀ ਹੈ, ਜਿਸ ਕਾਰਨ ਸੜਕਾਂ ’ਤੇ ਵਾਹਨ ਚਲਾਉਣ ਸਮੇਂ ਹਾਦਸਿਆਂ ਦਾ ਖ਼ਤਰਾ ਵਧ ਜਾਂਦਾ ਹੈ। ਇਸ ਮੌਕੇ ਏ.ਐਸ.ਆਈ. ਗੁਰਜੰਟ ਸਿੰਘ ਪੀ.ਸੀ.ਆਰ. ਨੇ ਡਾ. ਓਬਰਾਏ ਤੇ ਟਰੱਸਟ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ’ਤੇ ਰਿਫ਼ਲੈਕਟਰ ਜ਼ਰੂਰ ਲਗਵਾਉਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ। ਇਸ ਮੌਕੇ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਵਲੋਂ ਐਸ.ਆਈ. ਸੁਖਦੇਵ ਸਿੰਘ, ਏ.ਐਸ.ਆਈ. ਸੁਖਦੇਵ ਸਿੰਘ ਭੁੱਲਰ, ਮੰਗਲ ਸਿੰਘ ਟ੍ਰੈਫ਼ਿਕ ਸਟਾਫ਼, ਜਸਵੰਤ ਸਿੰਘ ਤੋਂ ਇਲਾਵਾ ਟਰੱਸਟ ਦੇ ਬਲਵਿੰਦਰ ਸਿੰਘ ਬਰਾੜ ਸੇਵਾ ਮੁਕਤ ਪ੍ਰਿੰਸੀਪਲ, ਅਸ਼ੋਕ ਕੁਮਾਰ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਸੇਵਾ ਮੁਕਤ ਬੈਂਕ ਮੈਨੇਜਰ, ਮੀਤ ਪ੍ਰਧਾਨ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਏ.ਐਸ.ਆਈ. ਜਸਬੀਰ ਸਿੰਘ, ਅਸ਼ੋਕ ਕੁਮਾਰ ਪ੍ਰਧਾਨ ਗਿੱਦੜਬਾਹਾ, ਕਪਿਲ ਕੁਮਾਰ, ਰਤਨ ਪੋਪਲੀ ਅਤੇ ਕ੍ਰਿਸ਼ਨ ਲਾਲ ਗਿੱਦੜਬਾਹਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪਿਛਲੇ 20 ਸਾਲਾਂ ਤੋਂ ਲੱਖੇਵਾਲੀ ਦੀ ਅਨਾਜ ਮੰਡੀ ਆਬਾਦੀ ਤੋਂ ਬਾਹਰ ਨਹੀਂ ਨਿਕਲੀ ਅਗਲੀ ਖ਼ਬਰ ਫ਼ਸਲਾਂ ਦੀ ਰਹਿੰਦ - ਖੂੰਹਦ ਨੂੰ ਅੱਗ ਲਗਾਉਣ ਦੀ ਥਾਂ ਖੇਤੀ ਲਈ ਬਣਾਓ ਲਾਹੇਵੰਦ - ਡੀ . ਸੀ .

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।