ਮਲੋਟ, 15 ਨਵੰਬਰ (ਪਾਟਿਲ)- ਸੀ.ਜੀ.ਐਮ. ਕਾਲਜ ਮੋਹਲਾਂ ਵਲੋਂ ਅੰਡਰ-19 ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਅੱਜ ਟੂਰਨਾਮੈਂਟ ਦਾ ਉਦਘਾਟਨ ਕਾਲਜ ਦੇ ਚੇਅਰਮੈਨ ਸਤਪਾਲ ਮੋਹਲਾਂ ਵਲੋਂ ਕੀਤਾ ਗਿਆ। ਸੀ.ਜੀ.ਐਮ. ਕਾਲਜ ਦੇ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਰਹੇ। ਟੂਰਨਾਮੈਂਟ ਨੂੰ ਸਫ਼ਲਤਾਪੂਰਵਕ ਕਰਵਾਉਣ ਵਿਚ ਕਾਲਜ ਦੇ ਵਿਦਿਆਰਥੀਆਂ ਗੁਰਕੀਰਤ, ਆਕਾਸ਼, ਅਰਸ਼ ਵਲਜੋਤ, ਗੁਰਦਾਸ, ਅਰਸ਼, ਜਸ਼ਨ, ਵਰਿੰਦਰ, ਗੈਵੀ ਔਲਖ, ਹਰਸ਼ ਧਾਲੀਵਾਲ, ਅਨੰਤ, ਦਿਲਜੀਤ, ਅਜੈ ਅਤੇ ਨੂਰ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੁਰਸਿਮਰਨ ਮੋਹਲਾਂ ਵਲੋਂ ਰੈਫਰੀ ਦੀ ਡਿਊਟੀ ਨਿਭਾਈ ਜਾ ਰਹੀ ਹੈ। ਇਸ ਟੂਰਨਾਮੈਂਟ ਨੂੰ ਕਰਵਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਸੀ.ਜੀ.ਐਮ. ਕਾਲਜ ਦੇ ਚੇਅਰਮੈਨ ਸਤਪਾਲ ਮੋਹਲਾਂ ਦਾ ਹੈ। ਇਸ ਦੇ ਨਾਲ ਹੀ ਪਿੰਡ ਵਾਸੀਆਂ ਵਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਸਮੂਹ ਪ੍ਰਬੰਧਕਾਂ ਵਲੋਂ ਕਾਲਜ ਪ੍ਰਬੰਧਕ ਕਮੇਟੀ, ਸਟਾਫ਼ ਅਤੇ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।