16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

‘ਆਪ’ ਸਰਕਾਰ ਦੇ ਕੀਤੇ ਕੰਮਾਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ- ਚੇਅਰਮੈਨ ਗਗਨ ਧਾਲੀਵਾਲ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)- ਅੱਜ ਹਲਕਾ ਫ਼ਰੀਦਕੋਟ ਦੇ ਪਿੰਡ ਬੁਰਜ ਮਸਤਾ ਵਿਖੇ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਜਗਦੇਵ ਸਿੰਘ ਜਿਨ੍ਹਾਂ ਨੇ ਸਰਪੰਚੀ ਦੀ ਚੋਣ ਲੜੀ, ਮੌਜੂਦਾ ਮੈਂਬਰ ਪੰਚਾਇਤ ਰਜਿੰਦਰ ਸਿੰਘ, ਸੁਖਦੇਵ ਸਿੰਘ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਏ ਵੱਡੀ ਗਿਣਤੀ ’ਚ ਲੋਕਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਿਲ ਕਰਵਾਇਆ। ਚੇਅਰਮੈਨ ਗਗਨਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਵਲੋਂ ਕੀਤੇ ਹੋਏ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਜਿਸ ਕਰਕੇ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਪਿੰਡ ਬੁਰਜ ਮਸਤਾ ਵਿਖੇ ਵੱਖ ਵੱਖ ਪਾਰਟੀਆਂ ਛੱਡ ‘ਆਪ’ ’ਚ ਸ਼ਾਮਿਲ ਹੋਣ ਵਾਲੇ ਲੋਕਾਂ ਨਾਲ। ਅਜੀਤ ਤਸਵੀਰ 16-11-2026
ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)- ਅੱਜ ਹਲਕਾ ਫ਼ਰੀਦਕੋਟ ਦੇ ਪਿੰਡ ਬੁਰਜ ਮਸਤਾ ਵਿਖੇ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਜਗਦੇਵ ਸਿੰਘ ਜਿਨ੍ਹਾਂ ਨੇ ਸਰਪੰਚੀ ਦੀ ਚੋਣ ਲੜੀ, ਮੌਜੂਦਾ ਮੈਂਬਰ ਪੰਚਾਇਤ ਰਜਿੰਦਰ ਸਿੰਘ, ਸੁਖਦੇਵ ਸਿੰਘ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਏ ਵੱਡੀ ਗਿਣਤੀ ’ਚ ਲੋਕਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਿਲ ਕਰਵਾਇਆ। ਚੇਅਰਮੈਨ ਗਗਨਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਵਲੋਂ ਕੀਤੇ ਹੋਏ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਜਿਸ ਕਰਕੇ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਵਰਗ ਲਈ ਕੰਮ ਕਰ ਰਹੀ ਹੈ ਜਿਸ ਤੋਂ ਲੋਕ ਖੁਸ਼ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਜਗਦੇਵ ਸਿੰਘ, ਮੈਂਬਰ ਪੰਚਾਇਤ ਰਜਿੰਦਰ ਸਿੰਘ, ਕਰਮਜੀਤ ਸਿੰਘ, ਗੁਰਵਿੰਦਰ ਸਿੰਘ, ਹਰਕਰਨ ਬਰਾੜ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਵਾਰਡ ਨੰਬਰ : 29 ’ਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਸੇਵਾ ਮੁਕਤ ਪਟਵਾਰੀ, ਕਾਨੂੰਗੋ ਤੇ ਨਾਇਬ ਤਹਿਸੀਲਦਾਰ ਐਸੋਸੀਏਸ਼ਨ ਵਲੋਂ ਬਿੱਲਾਂ ਦੇ ਨਿਪਟਾਰੇ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।