18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਪੀਕਰ ਸੰਧਵਾਂ ਨੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਕੋਟਕਪੂਰਾ, 17 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਹਲਕਾ ਕੋਟਕਪੂਰਾ ਦੇ ਵਿਕਾਸ ਕਾਰਜਾਂ ਅਤੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਕੈਂਪ ਆਫ਼ਿਸ, ਨੇੜੇ ਬੀ. ਡੀ.

ਅਜੀਤ ਡੈਸਕ 18-11-2026
ਕੋਟਕਪੂਰਾ, 17 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਹਲਕਾ ਕੋਟਕਪੂਰਾ ਦੇ ਵਿਕਾਸ ਕਾਰਜਾਂ ਅਤੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਕੈਂਪ ਆਫ਼ਿਸ, ਨੇੜੇ ਬੀ.ਡੀ.ਪੀ.ਓ. ਦਫ਼ਤਰ, ਕੋਟਕਪੂਰਾ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਮੌਕੇ ’ਤੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਹਲਕੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ। ਸੰਧਵਾਂ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਹਲਕਾ ਕੋਟਕਪੂਰਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਬ੍ਰਿਜਿੰਦਰਾ ਕਾਲਜ ਦੇ ਵਿਦਿਆਰਥੀਆਂ ਨੇ ਤਾਇਕਵਾਂਡੋ ਖੇਡ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਖਾਦ ਦੀ ਕਾਲਾਬਾਜ਼ਾਰੀ, ਕਿਸਾਨਾਂ ਨੂੰ ਲੋੜੀਂਦੀ ਜਾਣਕਾਰੀ ਤੇ ਬੀਜ ਮੁਹੱਈਆ ਕਰਵਾਉਣ ਦੇ ਪ੍ਰਬੰਧ ਕਾਗਜ਼ਾਂ ਤੱਕ ਸੀਮਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।