ਬ੍ਰਿਜਿੰਦਰਾ ਕਾਲਜ ਦੇ ਵਿਦਿਆਰਥੀਆਂ ਨੇ ਤਾਇਕਵਾਂਡੋ ਖੇਡ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ
ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ 2 ਵਿਦਿਆਰਥੀਆਂ ਨੇ ਲਗਾਤਾਰ ਤਾਈਕਵਾਂਡੋ ਖੇਡ ਦੇ ਤਿੰਨ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤਿਆ ਹੈ, ਜੋ ਕਾਲਜ ਲਈ ਹੀ ਨਹੀਂ, ਬਲਕਿ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਲਈ ਮਾਣ ਅਤੇ ਸ਼ਾਨ ਦੀ ਗੱਲ ਹੈ। ਜ਼ਿਕਰਯੋਗ ਹੈ ਕਿ ਕਾਲਜ ਦੇ ਵਿਦਿਆਰਥੀ ਆਦੇਸ਼ਪ੍ਰੀਤ ਸਿੰਘ ਉੱਪਲ (ਬੀ.
ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ 2 ਵਿਦਿਆਰਥੀਆਂ ਨੇ ਲਗਾਤਾਰ ਤਾਈਕਵਾਂਡੋ ਖੇਡ ਦੇ ਤਿੰਨ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤਿਆ ਹੈ, ਜੋ ਕਾਲਜ ਲਈ ਹੀ ਨਹੀਂ, ਬਲਕਿ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਲਈ ਮਾਣ ਅਤੇ ਸ਼ਾਨ ਦੀ ਗੱਲ ਹੈ। ਜ਼ਿਕਰਯੋਗ ਹੈ ਕਿ ਕਾਲਜ ਦੇ ਵਿਦਿਆਰਥੀ ਆਦੇਸ਼ਪ੍ਰੀਤ ਸਿੰਘ ਉੱਪਲ (ਬੀ.ਏ.-1) ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਤਾਈਕਵਾਂਡੋ ਮੁਕਾਬਲੇ (ਵਰਗ 74 ਕਿਲੋ), ਖੇਡਾਂ ਵਤਨ ਪੰਜਾਬ ਦੀਆਂ (ਸਟੇਟ ਪੱਧਰ ਤਾਈਕਵਾਂਡੋ ਮੁਕਾਬਲੇ), ਪੰਜਾਬ ਸਿੱਖ ਸਟੇਟ ਗੇਮਜ਼ ਦੇ ਤਾਈਕਵਾਂਡੋ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਵਿਦਿਆਰਥਣ ਜਸਮੀਨ ਕੌਰ (ਬੀ.ਏ.-1) ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਤਾਈਕਵਾਂਡੋ ਮੁਕਾਬਲੇ (ਵਰਗ 73 ਕਿਲੋ), ਖੇਡਾਂ ਵਤਨ ਪੰਜਾਬ ਦੀਆਂ (ਸਟੇਟ ਪੱਧਰ ਤਾਈਕਵਾਂਡੋ ਮੁਕਾਬਲੇ), ਪੰਜਾਬ ਸਿੱਖ ਸਟੇਟ ਗੇਮਜ਼ ਦੇ ਤਾਈਕਵਾਂਡੋ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪਹੁੰਚਣ ’ਤੇ ਦੋਵਾਂ ਹੋਣਹਾਰ ਵਿਦਿਆਰਥੀਆਂ ਦਾ ਪ੍ਰਿੰਸੀਪਲ ਡਾ. ਪੂਜਾ ਭੱਲਾ, ਸਮੂਹ ਸਰੀਰਕ ਸਿੱਖਿਆ ਵਿਭਾਗ, ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਕਾਲਜ ਦੇ ਦੋਵਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।