18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਤਾਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਖੋਜ ਅੰਤਰਰਾਸ਼ਟਰੀ ਜਨਰਲ ’ਚ ਪ੍ਰਕਾਸ਼ਿਤ ਹੋਈ

ਸਾਦਿਕ, 18 ਨਵੰਬਰ (ਆਰ. ਐਸ.

ਅਜੀਤ ਡੈਸਕ 19-11-2026
ਸਾਦਿਕ, 18 ਨਵੰਬਰ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਤਾਜ ਪਬਲਿਕ ਸਕੂਲ ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਵਿੱਦਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ ਨਾਲ ਸਾਇੰਸ ਦੇ ਖੇਤਰ ਵਿਚ ਵੀ ਵੱਡਾ ਸਥਾਨ ਹਾਸਿਲ ਕੀਤਾ ਹੈ। ਜਿਸ ਤਹਿਤ 11ਵੀਂ ਜਮਾਤ (ਮੈਡੀਕਲ) ਦੇ ਵਿਦਿਆਰਥੀਆਂ ਵੀਰਪਾਲ ਕੌਰ ਅਤੇ ਮਨਵੀਰ ਸਿੰਘ ਨੇ ਬਾਇਓ ਲੈਕਚਰਾਰ ਡਾ. ਰਾਏ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਪਿੰਡੀ ਬਲੋਚਾਂ (ਫ਼ਰੀਦਕੋਟ) ਵਿਖੇ ਝੋਨੇ ਦੀ ਫ਼ਸਲ ਦੇ ਨਦੀਨਾਂ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਖੋਜ ਕੀਤੀ ਸੀ। ਹੁਣ ਇਹ ਖੋਜ ਇੰਟਰਨੈਸ਼ਨਲ ਜਰਨਲ ਆਫ਼ ਬਾਇਓਲੋਜੀ ਸਾਇੰਸ ਵਿਚ ਪ੍ਰਕਾਸ਼ਿਤ ਹੋ ਚੁੱਕੀ ਹੈ। ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਹੋਰ ਅਜਿਹੀਆਂ ਗਤੀਵਿਧੀਆਂ ਕਰਨ ਲਈ ਉਤਸ਼ਾਹਿਤ ਕੀਤਾ। ਚੇਅਰਪਰਸਨ ਰਮਨਦੀਪ ਕੌਰ ਸੰਧੂ ਅਤੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ ਨੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕ ਡਾ. ਰਾਏ ਸਿੰਘ ਢਿੱਲੋਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਕੂਲ ਹੀ ਵੱਡੇ ਵੱਡੇ ਵਿਗਿਆਨੀ ਪੈਦਾ ਕਰਦੇ ਹਨ। ਇਸ ਮੌਕ ਸਕੂਲ ਸਟਾਫ਼ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਸਾਬਕਾ ਪੰਚ ਓਮ ਪ੍ਰਕਾਸ਼ ਸ਼ਰਮਾ ਬਰਗਾੜੀ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਪੰਜਗਰਾਈਂ ਕਲਾਂ ਮੰਡਲ ਵਲੋਂ ਬੀਜੇਪੀ ਦੇ ਐਸ.ਸੀ. ਮੋਰਚੇ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।