ਭਾਰਤੀ ਕਿਸਾਨ ਯੂਨੀਅਨ ਦੀ ਵਿਸ਼ੇਸ਼ ਇਕੱਤਰਤਾ ਹੋਈ
ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਕੋਟਕਪੂਰਾ ਦੀ ਮੀਟਿੰਗ ਬਲਾਕ ਪ੍ਰਧਾਨ ਬੋਹੜ ਸਿੰਘ ਖਾਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਬੋਹੜ ਸਿੰਘ ਖਾਰਾ ਨੇ ਕਿਹਾ ਕਿ ਕੋਟਕਪੂਰਾ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਹੋਣ ਕਰਕੇ ਕਿਸਾਨਾਂ ਵਿਚ ਬੇਚੈਨੀ ਪਾਈ ਜਾ ਰਹੀ ਹੈ।
ਕੋਟਕਪੂਰਾ, 18 ਨਵੰਬਰ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਕੋਟਕਪੂਰਾ ਦੀ ਮੀਟਿੰਗ ਬਲਾਕ ਪ੍ਰਧਾਨ ਬੋਹੜ ਸਿੰਘ ਖਾਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਬੋਹੜ ਸਿੰਘ ਖਾਰਾ ਨੇ ਕਿਹਾ ਕਿ ਕੋਟਕਪੂਰਾ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਹੋਣ ਕਰਕੇ ਕਿਸਾਨਾਂ ਵਿਚ ਬੇਚੈਨੀ ਪਾਈ ਜਾ ਰਹੀ ਹੈ। ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਰਲ ਕੇ ਕਿਸਾਨਾਂ ਦਾ ਆਰਥਿਕ ਸ਼ੋਸ਼ਣ ਕਰ ਰਹੀਆਂ ਹਨ। ਅਨਾਜ ਮੰਡੀਆਂ ਨੂੰ ਵੱਡੇ ਘਰਾਣਿਆਂ ਦੇ ਹਵਾਲੇ ਕਰਨ ਦੀਆਂ ਸਾਜਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਥੇਬੰਦੀ ਮੰਗ ਕਰਦੀ ਹੈ ਕਿ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ। ਸਹਿਕਾਰੀ ਸਭਾਵਾਂ ਕਿਸਾਨਾਂ ਦੀ ਰੀੜ ਦੀ ਹੱਡੀ ਹਨ। ਇਨ੍ਹਾਂ ਸਭਾਵਾਂ ਤੋਂ ਛੋਟਾ ਅਤੇ ਵੱਡਾ ਕਿਸਾਨ ਸਮਾਨ ਖ਼ਰੀਦ ਕੇ ਆਪਣੀਆਂ ਲੋੜਾਂ ਪੂਰੀਆਂ ਕਰਦਾ ਹੈ। ਬੁਲਾਰਿਆਂ ਨੇ ਕਿਹਾ ਕਿ ਨਵੀਂ ਕੇ.ਸੀ.ਸੀ ਨੀਤੀ ਲਾਗੂ ਹੋਣ ਕਾਰਨ ਕਿਸਾਨਾਂ ਅਤੇ ਖੇਤੀ ਸਭਾਵਾਂ ਨੂੰ ਆਰਥਿਕ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਬਠਿੰਡਾ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਇਸ ਵਿਚ ਬਲਾਕ ਕੋਟਕਪੂਰਾ ਤੋਂ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਣਗੇ। ਮੀਟਿੰਗ ’ਚ ਮੇਘ ਸਿੰਘ, ਜਸਵਿੰਦਰ ਸਿੰਘ ਜੱਸਾ, ਰਾਜਵਿੰਦਰ ਸਿੰਘ, ਦਰਸਨ ਸਿੰਘ, ਪਾਲਾ ਸਿੰਘ, ਗੀਤਾ ਸਿੰਘ, ਮਨਜੀਤ ਸਿੰਘ, ਭੁੱਟੋ ਸਿੰਘ, ਹੀਰਾ ਸਿੰਘ, ਬੂਟਾ ਸਿੰਘ, ਕੁਲਵੰਤ ਸਿੰਘ ਚਮੇਲੀ, ਗਰਦੌਰ ਸਿੰਘ, ਪ੍ਰੀਤਮ ਸਿੰਘ ਸੇਖਾ ਨੇ ਹਿੱਸਾ ਲਿਆ।