18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰਾਮ ਮੁਹੰਮਦ ਸਿੰਘ ਆਜ਼ਾਦ ਸੁਸਾਇਟੀ ਵਲੋਂ ਸਨਮਾਨ ਸਮਾਰੋਹ ਕਰਵਾਇਆ

ਬਾਜਾਖਾਨਾ, 18 ਨਵੰਬਰ (ਜੀਵਨ ਗਰਗ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਹੁਸ਼ਿਆਰ ਬੱਚਿਆਂ ਲਈ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫ਼ੇਅਰ ਸੁਸਾਇਟੀ ਵਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਨਰਮਿੰਦਰ ਕੌਰ ਮੱਲ੍ਹੀ ਸ਼ਾਮਿਲ ਹੋਏ।

ਅਜੀਤ ਡੈਸਕ 19-11-2026
ਬਾਜਾਖਾਨਾ, 18 ਨਵੰਬਰ (ਜੀਵਨ ਗਰਗ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਹੁਸ਼ਿਆਰ ਬੱਚਿਆਂ ਲਈ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫ਼ੇਅਰ ਸੁਸਾਇਟੀ ਵਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਨਰਮਿੰਦਰ ਕੌਰ ਮੱਲ੍ਹੀ ਸ਼ਾਮਿਲ ਹੋਏ। ਸੁਸਾਇਟੀ ਦੇ ਵਿੱਤ ਸਕੱਤਰ ਸੋਮਨਾਥ ਅਰੋੜਾ, ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਸਮੇਤ ਹਰਨੇਕ ਸਿੰਘ ਸਾਹੋਕੇ ਅਤੇ ਵਰਿੰਦਰਪਾਲ ਸਿੰਘ ਅਰਨੇਜਾ ਨੇ ਬੱਚਿਆਂ ਨੂੰ ਚੰਗੇ ਇਨਸਾਨ ਬਣਨ ਲਈ ਜਿੱਥੇ ਨੈਤਿਕ ਕਦਰਾਂ-ਕੀਮਤਾਂ ਦਾ ਪਾਠ ਪੜ੍ਹਾਇਆ, ਉੱਥੇ ਉਨ੍ਹਾਂ ਨੂੰ ਅਨੁਸ਼ਾਸਨ ਦੀ ਪਾਲਣਾ ਅਤੇ ਸਮੇਂ ਦੀ ਕਦਰ ਨਾਲ ਹੋਣ ਵਾਲੇ ਫ਼ਾਇਦਿਆਂ ਤੋਂ ਵੀ ਜਾਣੂ ਕਰਵਾਇਆ। ਮੰਚ ਸੰਚਾਲਨ ਮਾ. ਸੱਜਣ ਕੁਮਾਰ ਨੇ ਕੀਤਾ। ਸਕੂਲ ਇੰਚਾਰਜ ਸ਼ਮਾ ਸਮੇਤ ਸਮੂਹ ਸਟਾਫ਼ ਵਲੋਂ ਸਕੂਲ ਮੈਨੇਜਮੈਂਟ ਕਮੇਟੀ (ਐਸ.ਐਮ.ਸੀ.) ਦੇ ਚੇਅਰਮੈਨ ਹਰਵਿੰਦਰ ਸਿੰਘ ਮੱਲ੍ਹਾ ਨੇ ਆਖਿਆ ਕਿ ਆਪਣੇ ਕੀਮਤੀ ਸਮੇਂ ’ਚੋਂ ਸਮਾਂ ਕੱਢ ਕੇ ਬੱਚਿਆਂ ਨੂੰ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕਰਨਾ ਅਤੇ ਲੋੜਵੰਦ ਬੱਚਿਆਂ ਦੀ ਮਦਦ ਕਰਨ ਵਾਲੀਆਂ ਸੁਸਾਇਟੀਆਂ ਦੀ ਬਹੁਤ ਜ਼ਰੂਰਤ ਹੈ । ਉਨ੍ਹਾਂ ਸੁਸਾਇਟੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਵੀ ਸੰਖੇਪ ਵਿਚ ਜ਼ਿਕਰ ਕੀਤਾ । ਅੰਤ ’ਚ ਬੱਚਿਆਂ ਦੇ ਨਾਲ-ਨਾਲ ਪਿ੍ੰਸੀਪਲ ਸਮੇਤ ਸਮੁੱਚੇ ਸਟਾਫ਼ ਅਤੇ ਮੁੱਖ ਮਹਿਮਾਨ ਨਰਮਿੰਦਰ ਕੌਰ ਮੱਲ੍ਹੀ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਦੀ ਵਿਸ਼ੇਸ਼ ਇਕੱਤਰਤਾ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।