20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਰੀਦਕੋਟ, 19 ਨਵੰਬਰ (ਸਰਬਜੀਤ ਸਿੰਘ)–ਥਾਣਾ ਸਿਟੀ-2, ਫ਼ਰੀਦਕੋਟ ਪੁਲਿਸ ਵਲੋਂ ਫ਼ਿਰੋਜ਼ਪੁਰ ਰੋਡ ’ਤੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 20-11-2026
ਫ਼ਰੀਦਕੋਟ, 19 ਨਵੰਬਰ (ਸਰਬਜੀਤ ਸਿੰਘ)–ਥਾਣਾ ਸਿਟੀ-2, ਫ਼ਰੀਦਕੋਟ ਪੁਲਿਸ ਵਲੋਂ ਫ਼ਿਰੋਜ਼ਪੁਰ ਰੋਡ ’ਤੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਫ਼ਿਰੋਜ਼ਪੁਰ ਰੋਡ ’ਤੇ ਸ਼ਮਸ਼ਾਨ ਘਾਟ ਨਜ਼ਦੀਕ ਮੌਜੂਦ ਸਨ ਤਾਂ ਇੰਦਰਜੀਤ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਬਿਜਲੀ ਵਿਭਾਗ ਦਾ ਸਾਮਾਨ ਖੁਰਦ ਬੁਰਦ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਡਰੱਗ ਹਾਟਸਪਾਟ ਖੇਤਰਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।