19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕਿਸਾਨ ਜਥੇਬੰਦੀਆਂ ਵਲੋਂ ਐਸ. ਡੀ. ਐਮ. ਦਫ਼ਤਰ ਗਿੱਦੜਬਾਹਾ ਦਾ ਘਿਰਾਓ

ਗਿੱਦੜਬਾਹਾ, 19 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਬੀਤੇ ਦੋ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਖ਼ਰੀਦ ਏਜੰਸੀਆਂ ਤੇ ਮਾਰਕਿਟ ਕਮੇਟੀ ਅਧਿਕਾਰੀ ਵਿਚਕਾਰ ਪੇਚ ਫ਼ਸਿਆ ਹੋਇਆ ਹੈ, ਜਿਸ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਐਸ. ਡੀ.

ਐਸ.ਡੀ.ਐਮ. ਦਫ਼ਤਰ ਗਿੱਦੜਬਾਹਾ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ ਅਤੇ ਪਹੁੰਚੇ ਏ.ਐਫ਼.ਐਸ.ਓ. ਰੁਪਿੰਦਰ ਸਿੰਘ ਧਾਲੀਵਾਲ ਤੇ ਹੋਰ ਅਧਿਕਾਰੀ। ਤਸਵੀਰ: ਸ਼ਿਵਰਾਜ ਸਿੰਘ ਬਰਾੜ 20-11-2026
ਗਿੱਦੜਬਾਹਾ, 19 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਬੀਤੇ ਦੋ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਖ਼ਰੀਦ ਏਜੰਸੀਆਂ ਤੇ ਮਾਰਕਿਟ ਕਮੇਟੀ ਅਧਿਕਾਰੀ ਵਿਚਕਾਰ ਪੇਚ ਫ਼ਸਿਆ ਹੋਇਆ ਹੈ, ਜਿਸ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਐਸ.ਡੀ.ਐਮ. ਦਫ਼ਤਰ ਗਿੱਦੜਬਾਹਾ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦਾ ਕੋਟਾ ਪੂਰਾ ਹੋ ਜਾਣ ਉਪਰੰਤ ਹਲਕਾ ਗਿੱਦੜਬਾਹਾ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਕੁਝ ਦਿਨਾਂ ਤੋਂ ਬੰਦ ਹੋ ਜਾਣ ਨਾਲ ਕਿਸਾਨਾਂ ਵਿਚ ਹਾਹਾਕਾਰ ਮੱਚੀ ਹੋਈ ਹੈ। ਹਲਕੇ ਦੀਆਂ ਮੰਡੀਆਂ ਅਜੇ ਵੀ ਝੋਨੇ ਨਾਲ ਭਰੀਆਂ ਪਈਆਂ ਹਨ ਅਤੇ ਕਿਸਾਨ ਮੰਡੀਆਂ ਵਿਚ ਬੈਠੇ ਪ੍ਰੇਸ਼ਾਨ ਹਨ। ਕਿਸਾਨ ਜਥੇਬੰਦੀਆਂ ਕਿਸਾਨਾਂ ਦੀ ਪਿੱਠ ’ਤੇ ਆ ਖੜ੍ਹੀਆਂ ਹਨ। ਮਾਰਕਿਟ ਕਮੇਟੀ ਗਿੱਦੜਬਾਹਾ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਹੋਣ ਉਪਰੰਤ ਬੀਤੇ ਦੋ-ਤਿੰਨ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਕਿਸਾਨਾਂ ਦੀ ਆਵਾਜ਼ ਚੁੱਕੀ ਜਾ ਰਹੀ ਹੈ। ਬੀਤੇ ਦਿਨ ਪਿੰਡ ਕੋਟਭਾਈ ਦੀ ਅਨਾਜ ਮੰਡੀ ਵਿਚ ਮਾਰਕਿਟ ਕਮੇਟੀ ਦੇ ਕਰਮਚਾਰੀ ਨਾਲ ਕਿਸਾਨ ਆਗੂ ਉਲਝ ਗਏ ਅਤੇ ਮਾਮਲਾ ਪੇਚੀਦਾ ਬਣ ਗਿਆ। ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂ ਗੁਰਮੀਤ ਸਿੰਘ ਬਿੱਟੂ ਮੱਲਣ ਅਤੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਨੇਤਾ ਦੀ ਅਗਵਾਈ ਵਿਚ ਪਿੰਡ ਕੋਟਭਾਈ ਵਿਖੇ ਰੋਸ ਧਰਨਾ ਲਗਾ ਦਿੱਤਾ ਗਿਆ। ਤਾਜ਼ਾ ਸਥਿਤੀ ਇਹ ਹੈ ਕਿ ਕਿਸਾਨ ਜਥੇਬੰਦੀਆਂ ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਐਸ.ਡੀ.ਐਮ. ਦਫ਼ਤਰ ਗਿੱਦੜਬਾਹਾ ਦਾ ਘਿਰਾਓ ਕੀਤਾ ਗਿਆ। ਕਿਸਾਨ ਆਗੂ ਬਿੱਟੂ ਮੱਲਣ, ਹਰਬੰਸ ਸਿੰਘ ਕੋਟਲੀ ਅਤੇ ਕੁਲਦੀਪ ਸਿੰਘ ਨੇਤਾ ਮਾਨ ਦਾ ਕਹਿਣਾ ਸੀ ਕਿ ਹਲਕੇ ਦੀਆਂ ਕੁਝ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਬੰਦ ਕੀਤੀ ਜਾ ਚੁੱਕੀ ਹੈ। ਖ਼ਰੀਦ ਏਜੰਸੀਆਂ ਤੇ ਸ਼ੈਲਰ ਮਾਲਕਾਂ ਦੀ ਕਥਿਤ ਮਿਲੀਭੁਗਤ ਨਾਲ ਝੋਨੇ ’ਤੇ ਕਾਟ ਲਗਾ ਕੇ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਅਧਿਕਾਰੀ ਕਿਸਾਨਾਂ ਦੀਆ ਮੁਸ਼ਕਿਲਾਂ ਸੁਣਨ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੇ ਝੋਨੇ ਦਾ ਦਾਣਾ-ਦਾਣਾ ਮੰਡੀਆਂ ਵਿਚੋਂ ਚੁੱਕਿਆ ਨਹੀਂ ਜਾਂਦਾ, ਉਦੋਂ ਤੱਕ ਜਥੇਬੰਦੀਆਂ ਸੰਘਰਸ਼ ਕਰਦੀਆਂ ਰਹਿਣਗੀਆਂ। ਇਸ ਦੌਰਾਨ ਏ.ਐਫ਼.ਐਸ.ਓ. ਰੁਪਿੰਦਰ ਸਿੰਘ ਧਾਲੀਵਾਲ ਤੇ ਮਾਰਕਿਟ ਕਮੇਟੀ ਦੇ ਸਕੱਤਰ ਅਨਿੱਲ ਖੁੰਗਰ ਨੇ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਦਾ ਝੋਨਾ ਹਰ ਹਾਲਤ ਵਿਚ ਖ਼ਰੀਦਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ 2 ਲੱਖ 37 ਹਜ਼ਾਰ ਮੀਟ੍ਰਿਕ ਟਨ ਝੋਨਾ ਆਇਆ ਹੈ ਅਤੇ 2 ਲੱਖ 27 ਹਜ਼ਾਰ ਮੀਟ੍ਰਿਕ ਟਨ ਖ਼ਰੀਦਿਆ ਗਿਆ ਹੈ, ਜਿਸ ਵਿਚੋਂ 10 ਕੁ ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣੀ ਬਾਕੀ ਹੈ। ਇਸ ਮੌਕੇ ਗੁਰਭਗਤ ਸਿੰਘ ਭਲਾਈਆਣਾ, ਨਾਨਕ ਸਿੰਘ, ਅਵਤਾਰ ਸਿੰਘ ਫਕਰਸਰ ਸਮੇਤ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਡਰੱਗ ਹਾਟਸਪਾਟ ਖੇਤਰਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਪੈਨਸ਼ਨਰ ਸੇਵਾ ਮੇਲੇ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।