23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੋਗਾ ਦੀ ‘ਖ਼ੁਸ਼ਹਾਲ ਪੰਜਾਬ’ ਰੈਲੀ ਉਡਾਵੇਗੀ ਵਿਰੋਧੀਆਂ ਦੀ ਨੀਂਦ-ਵਿਧਾਇਕ ਕਾਕਾ ਬਰਾੜ ਵਿਧਾਇਕ ਕਾਕਾ ਬਰਾੜ ਤੇ ਜ਼ਿਲ੍ਹਾ ਪ੍ਰਧਾਨ ਜਸ਼ਨਦੀਪ ਸਿੰਘ ਬਰਾੜ ਵਲੋਂ ਪ੍ਰੈੱਸ ਕਾਨਫ਼ਰੰਸ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੋਗਾ ਦੇ ਪਿੰਡ ਮਟਵਾਣੀ ਵਿਖੇ 26 ਨਵੰਬਰ ਨੂੰ ਕੀਤੀ ਜਾ ਰਹੀ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ’ਤੇ ‘ਖ਼ੁਸ਼ਹਾਲ ਪੰਜਾਬ’ ਰੈਲੀ ਵਿਰੋਧੀਆਂ ਦੀ ਨੀਂਦ ਉਡਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਜਸ਼ਨਦੀਪ ਸਿੰਘ ਬਰਾੜ ਲੱਖੇਵਾਲੀ ਵਲੋਂ ਸਾਂਝੀ ਪ੍ਰੈਸ ਕਾਨਫ਼ਰੰਸ ਦੌਰਾਨ ਕੀਤਾ ਗਿਆ।

ਸ੍ਰੀ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਜ਼ਿਲ੍ਹਾ ਪ੍ਰਧਾਨ ਜਸ਼ਨਦੀਪ ਸਿੰਘ ਬਰਾੜ, ਨਾਲ ਸੁਖਜਿੰਦਰ ਸਿੰਘ ਬਬਲੂ ਬਰਾੜ ਕੌਂਸਲਰ ਤੇ ਹੋਰ। ਅਜੀਤ ਤਸਵੀਰ 24-11-2026
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੋਗਾ ਦੇ ਪਿੰਡ ਮਟਵਾਣੀ ਵਿਖੇ 26 ਨਵੰਬਰ ਨੂੰ ਕੀਤੀ ਜਾ ਰਹੀ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ’ਤੇ ‘ਖ਼ੁਸ਼ਹਾਲ ਪੰਜਾਬ’ ਰੈਲੀ ਵਿਰੋਧੀਆਂ ਦੀ ਨੀਂਦ ਉਡਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਜਸ਼ਨਦੀਪ ਸਿੰਘ ਬਰਾੜ ਲੱਖੇਵਾਲੀ ਵਲੋਂ ਸਾਂਝੀ ਪ੍ਰੈਸ ਕਾਨਫ਼ਰੰਸ ਦੌਰਾਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਜ਼ਿਲ੍ਹਾ ਪ੍ਰਧਾਨ ਤੇ ਮਾਰਕਿਟ ਕਮੇਟੀ ਮਲੋਟ ਦੇ ਚੇਅਰਮੈਨ ਜਸ਼ਨਦੀਪ ਸਿੰਘ ਬਰਾੜ ਲੱਖੇਵਾਲੀ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਦਿਨ ਵੀਰਵਾਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਮਹਾਂ ਰੈਲੀ ਵਿਚ ਇਕ ਵੱਡਾ ਇਕੱਠ ਹੋਵੇਗਾ ਜੋ ਵਿਰੋਧੀਆਂ ਦੀਆਂ ਨੀਂਦਾਂ ਉਡਾ ਦੇਵੇਗੀ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਹੈ ਅਤੇ ਇਸੇ ਦਿਨ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਆਪਣੀ ਚੋਣ ਮੁਹਿੰਮ ਦਾ ਬਿਗੁਲ ਵਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖ਼ੁਸ਼ਹਾਲ ਪੰਜਾਬ, ਰੰਗਲਾ ਪੰਜਾਬ ਦੇ ਨਾਅਰੇ ਹੇਠ ਹੋ ਰਹੀ ਇਸ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਜਿੱਥੇ 2022 ਵਿਚ ਦਿੱਤੀ ਇਤਿਹਾਸਕ ਜਿੱਤ ਲਈ ਪੰਜਾਬੀਆਂ ਦਾ ਧੰਨਵਾਦ ਕਰੇਗੀ, ਉਥੇ ਹੀ ਪੰਜਾਬ ਨੂੰ ਲੁੱਟਣ ਤੇ ਨਸ਼ਿਆਂ ਨਾਲ ਜਵਾਨੀ ਨੂੰ ਬਰਬਾਦ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਰੱਖ ਕੇ ਮੁੜ ਆਪ ਸਰਕਾਰ ਬਣਾਉਣ ਦਾ ਸੱਦਾ ਦੇਵੇਗੀ, ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਪੂਰੇ ਹੋ ਸਕਣ। ਅੰਤ ’ਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਮੁੜ ਸਮੂਹ ਇਲਾਕਾ ਨਿਵਾਸੀਆਂ ਤੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ 26 ਨਵੰਬਰ ਨੂੰ ਮੋਗਾ ਮਹਾਂ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਕੇ ਰੈਲੀ ਨੂੰ ਇਤਿਹਾਸਕ ਬਣਾਇਆ ਜਾਵੇ। ਇਸ ਮੌਕੇ ਕੌਂਸਲਰ ਸੁਖਜਿੰਦਰ ਸਿੰਘ ਬੱਬਲੂ ਬਰਾੜ, ਸਰਪੰਚ ਗੁਰਦੀਪ ਸਿੰਘ ਰੋੜਾਂਵਾਲਾ, ਨਿਸ਼ਚੈ ਫਾਊਂਡੇਸ਼ਨ ਦੇ ਸੈਕਟਰੀ ਗੁਰਮੀਤ ਸਿੰਘ ਅਤੇ ਕੌਂਸਲਰ ਵਿੱਕੀ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਰੁਪਾਣਾ ਵਿਖੇ ਬਲਾਕ ਪੱਧਰੀ ਵਿਸ਼ਾ ਮੇਲਾ ਕਰਵਾਇਆ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਜ਼ਿਲ੍ਹਾ ਕਮੇਟੀ ਦੀ ਚੋਣ ਹੋਈ ਹਰਬੰਸ ਸਿੰਘ ਕੋਟਲੀ ਅਬਲੂ ਬਣੇ ਜ਼ਿਲ੍ਹਾ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।