ਅਨੇਕ ਬਰਾੜ ਮਧੀਰ ਨੇ ਖਿਡਾਰੀਆਂ ਨੂੰ ਕ੍ਰਿਕਟ ਅਤੇ ਵਾਲੀਬਾਲ ਕਿੱਟਾਂ ਵੰਡੀਆਂ
ਦੋਦਾ, 24 ਨਵੰਬਰ (ਰਵੀਪਾਲ)- ਨਗਰ ਦੋਦਾ ਵਿਖੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਕੋਆਰਡੀਨੇਟਰ ਆਲ ਇੰਡੀਆ ਕਿਸਾਨ ਕਾਂਗਰਸ ਅਤੇ ਸੂਬਾ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ ਅਨੇਕ ਸਿੰਘ ਮਧੀਰ ਵਲੋਂ ਪਿੰਡ ਦੇ ਖਿਡਾਰੀਆਂ ਨੂੰ ਕ੍ਰਿਕਟ ਤੇ ਵਾਲੀਬਾਲ ਕਿੱਟਾਂ ਦਿੱਤੀਆਂ ਗਈਆਂ। ਸਮਾਗਮ ਦੌਰਾਨ ਅਨੇਕ ਸਿੰਘ ਬਰਾੜ ਮਧੀਰ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ’ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਅਜੀਤ ਡੈਸਕ
25-11-2026