24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੂਟਿਆਂ ਦਾ ਲੰਗਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਉੱਘੇ ਸਮਾਜ ਸੇਵੀ ਡਾ. ਐਸ.

ਅਜੀਤ ਡੈਸਕ 25-11-2026
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਉੱਘੇ ਸਮਾਜ ਸੇਵੀ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਅਤੇ ਸਮਾਜ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਬੂਟਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਵੱਖ-ਵੱਖ ਕਿਸਮਾਂ ਦੇ ਬੂਟੇ ਪ੍ਰਾਪਤ ਕੀਤੇ। ਇਸ ਬੂਟਿਆਂ ਦੇ ਲੰਗਰ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਡਾ. ਓਬਰਾਏ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕੀਤੇ ਜਾ ਰਹੇ ਇਸ ਵਾਤਾਵਰਨ ਪੱਖੀ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਤੇ ਸਿੱਖਿਆਵਾਂ ਰਾਹੀਂ ਮਨੁੱਖਤਾ ਨੂੰ ਕੁਦਰਤ ਨਾਲ ਪਿਆਰ ਕਰਨ, ਵਾਤਾਵਰਨ ਦੀ ਸੰਭਾਲ ਕਰਨ ਅਤੇ ਰੁੱਖਾਂ ਦੀ ਮਹੱਤਤਾ ਨੂੰ ਸਮਝਣ ਦਾ ਸੰਦੇਸ਼ ਦਿੱਤਾ ਹੈ। ਗੁਰਪਾਲ ਸਿੰਘ ਪਾਲੀ ਨੇ ਦੱਸਿਆ ਕਿ ਇਸ ਉਪਰਾਲੇ ਨੂੰ ਸੰਗਤਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਬੂਟੇ ਪ੍ਰਾਪਤ ਕੀਤੇ। ਇਸ ਮੌਕੇ ਸੁਖਦੇਵ ਸਿੰਘ ਮੀਤ ਮੈਨੇਜਰ, ਸੁਮੇਰ ਸਿੰਘ ਸਾਬਕਾ ਮੈਨੇਜਰ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ ਸੇਵਾ ਮੁਕਤ ਪ੍ਰਿੰਸੀਪਲ, ਅਸ਼ੋਕ ਕੁਮਾਰ, ਸੋਮ ਨਾਥ, ਜਸਬੀਰ ਸਿੰਘ ਸੇਵਾ ਮੁਕਤ ਏ.ਐਸ.ਆਈ., ਮਲਕੀਤ ਸਿੰਘ ਸੇਵਾ ਮੁਕਤ ਬੈਂਕ ਮੈਨੇਜਰ, ਮਾਸਟਰ ਰਾਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਅਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਸਮੇਂ ਦੀ ਲੋੜ - ਸਤੀਸ਼ ਅਸੀਜਾ ਅਗਲੀ ਖ਼ਬਰ ਡੀ . ਏ . ਵੀ . ਐਡਵਰਡ ਗੰਜ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।