ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਸਮੇਂ ਦੀ ਲੋੜ - ਸਤੀਸ਼ ਅਸੀਜਾ
ਮਲੋਟ, 24 ਨਵੰਬਰ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗੱਠਜੋੜ ਹੋਣ ’ਤੇ ਭਾਜਪਾ ਆਗੂ ਸਤੀਸ਼ ਅਸੀਜਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪੰਜਾਬ ਦੇ ਹਿੱਤਾਂ ਲਈ ਸਮੇਂ ਦੀ ਲੋੜ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਦੀ ਰਾਜਨੀਤੀ ’ਚ ਅਹਿਮ ਕਦਮ ਹੈ ਅਤੇ ਇਸ ਨਾਲ ਸੂਬੇ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।
ਅਜੀਤ ਡੈਸਕ
25-11-2026