24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਕਿਯੂ ਏਕਤਾ ( ਉਗਰਾਹਾਂ ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮੀਟਿੰਗਾਂ

ਮੰਡੀ ਕਿੱਲਿਆਂਵਾਲੀ, 24 ਨਵੰਬਰ ਇਕਬਾਲ ਸਿੰਘ ਸ਼ਾਂਤ)-ਵਾਅਦੇ ਪੂਰੇ ਨਾ ਹੋਣ ਤੋਂ ਖਫ਼ਾ ਭਾਕਿਯੂ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ 29 ਨਵੰਬਰ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਮੂਹਰੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾਉਣਗੀਆਂ। ਦੋਵੇਂ ਜਥੇਬੰਦੀਆਂ ਨੇ ਧਰਨੇ ਦੀ ਤਿਆਰੀ ਵਜੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪਿੰਡ ਮਹਿਣਾ ਅਤੇ ਸਿੰਘੇਵਾਲਾ ਵਿਚ ਮੀਟਿੰਗਾਂ ਕਰਕੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ।

ਡੱਬਵਾਲੀ ਵਿਖੇ ਗੁਰਪੁਰਬ ਮੌਕੇ ਬਾਬਾ ਹੀਰਾ ਦਾਸ ਆਯੁਰਵੈਦਿਕ ਮੈਡੀਕਲ ਕਾਲਜ ਬਾਦਲ ਵਲੋਂ ਲਗਾਏ ਸਿਹਤ ਜਾਂਚ ਕੈਂਪ ਦਾ ਦਿ੍ਸ਼। ਅਜੀਤ ਤਸਵੀਰ ਡੀ . ਏ . ਵੀ . ਐਡਵਰਡ ਗੰਜ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ 25-11-2026
ਮੰਡੀ ਕਿੱਲਿਆਂਵਾਲੀ, 24 ਨਵੰਬਰ ਇਕਬਾਲ ਸਿੰਘ ਸ਼ਾਂਤ)-ਵਾਅਦੇ ਪੂਰੇ ਨਾ ਹੋਣ ਤੋਂ ਖਫ਼ਾ ਭਾਕਿਯੂ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ 29 ਨਵੰਬਰ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਮੂਹਰੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾਉਣਗੀਆਂ। ਦੋਵੇਂ ਜਥੇਬੰਦੀਆਂ ਨੇ ਧਰਨੇ ਦੀ ਤਿਆਰੀ ਵਜੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਪਿੰਡ ਮਹਿਣਾ ਅਤੇ ਸਿੰਘੇਵਾਲਾ ਵਿਚ ਮੀਟਿੰਗਾਂ ਕਰਕੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਮਜ਼ਦੂਰ ਆਗੂ ਕਾਲਾ ਸਿੰਘ ਖੂੰਨਣ ਖੁਰਦ, ਰਾਮਪਾਲ ਸਿੰਘ ਗੱਗੜ, ਜਸਵੀਰ ਸਿੰਘ ਮਹਿਣਾ ਅਤੇ ਕਾਲਾ ਸਿੰਘ ਸਿੰਘੇਵਾਲਾ ਨੇ ਕਿਹਾ ਕਿ 28 ਮਾਰਚ 2022 ਨੂੰ ਕਿਸਾਨਾਂ-ਮਜ਼ਦੂਰਾਂ ’ਤੇ ਲਾਠੀਚਾਰਜ ਅਤੇ ਥਾਣਾ ਲੰਬੀ ਵਿਚ ਦਰਜ ਕੇਸ ਵਾਪਸ ਲੈਣ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਸੀ, ਪਰ ਕੇਸ ਵਾਪਸ ਲੈਣ ਦੀ ਬਜਾਏ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤੇ ਗਏ ਅਤੇ ਆਗੂਆਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਹੋ ਗਏ। ਉਨ੍ਹਾਂ ਕਿਹਾ ਕਿ 22 ਅਗਸਤ 2026 ਨੂੰ ਖੇਤੀਬਾੜੀ ਮੰਤਰੀ ਨੇ ਰਿਹਾਇਸ਼ ਅੱਗੇ ਧਰਨੇ ਦੌਰਾਨ ਵੀ ਕੇਸ ਵਾਪਸੀ ਅਤੇ ਜ਼ਿਲ੍ਹਾ ਪੱਧਰੀ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਸੀ, ਪਰ ਕੋਈ ਕਾਰਵਾਈ ਨਹੀਂ ਹੋਈ। ਆਗੂਆਂ ਨੇ ਸਰਕਾਰ ’ਤੇ ਮਜ਼ਦੂਰ-ਕਿਸਾਨ ਪੱਖੀ ਖੇਤੀ ਨੀਤੀ ਲਾਗੂ ਨਾ ਕਰਨ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਵਿਚ ਨਾਕਾਮ ਰਹਿਣ ਦੇ ਦੋਸ਼ ਵੀ ਲਾਏ। ਧਰਨੇ ਦੌਰਾਨ ਅੰਦੋਲਨਾਂ ਦੇ ਕੇਸ ਵਾਪਸ ਲੈਣ, ਘਰੇਲੂ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ, ਨਸ਼ਾ ਤਸਕਰਾਂ ਤੇ ਉਨ੍ਹਾਂ ਦੇ ਸਿਆਸੀ ਸਰਪ੍ਰਸਤਾਂ ਖ਼ਿਲਾਫ਼ ਕਾਰਵਾਈ ਅਤੇ ਨਸ਼ਾ ਪੀੜਤਾਂ ਦੇ ਇਲਾਜ ਤੇ ਮੁੜ ਵਸੇਬੇ ਦੀਆਂ ਮੰਗਾਂ ਉਠਾਈਆਂ ਜਾਣਗੀਆਂ। ਮੀਟਿੰਗਾਂ ਵਿਚ ਲੋਕਾਂ ਨੇ ਪਰਿਵਾਰਾਂ ਸਮੇਤ ਧਰਨੇ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਹੋਣ ਦੀ ਖ਼ੁਸ਼ੀ ’ ਚ ਅਕਾਲੀ ਆਗੂਆਂ ਨੇ ਲੱਡੂ ਵੰਡੇ ਕਿਹਾ : 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਗ... ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਵਿਕਾਸ ਲਈ ਅਹਿਮ ਸਾਬਤ ਹੋਵੇਗਾ - ਹਰਪ੍ਰੀਤ ਕੋਟਭਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।