24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ - ਭਾਜਪਾ ਗੱਠਜੋੜ ਹੋਣ ਦੀ ਖ਼ੁਸ਼ੀ ’ ਚ ਅਕਾਲੀ ਆਗੂਆਂ ਨੇ ਲੱਡੂ ਵੰਡੇ ਕਿਹਾ : 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਦੀ ਸਰਕਾਰ ਬਣੇਗੀ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਗੱਠਜੋੜ ਹੋਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਇਕੱਤਰ ਹੋ ਕੇ ਲੱਡੂ ਵੰਡੇ ਗਏ ਅਤੇ ਇਕ-ਦੂਜੇ ਨੂੰ ਵਧਾਈ ਦਿੱਤੀ ਗਈ।

ਅਜੀਤ ਡੈਸਕ 25-11-2026
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਗੱਠਜੋੜ ਹੋਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਇਕੱਤਰ ਹੋ ਕੇ ਲੱਡੂ ਵੰਡੇ ਗਏ ਅਤੇ ਇਕ-ਦੂਜੇ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ ਵਲੋਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਗੱਠਜੋੜ ਹੋਣ ਦੀ ਵਧਾਈ ਦਿੱਤੀ ਗਈ। ਇਸ ਮੌਕੇ ਦੋਵਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਰਮਿਆਨ ਗੱਠਜੋੜ ਹੋਣਾ ਪੰਜਾਬ ਦੀ ਸਿਆਸਤ ਲਈ ਅਹਿਮ ਘਟਨਾ ਹੈ ਅਤੇ ਇਸ ਨਾਲ ਅਕਾਲੀ ਆਗੂਆ ਂ ਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਬਹੁਮਤ ਹਾਸਿਲ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗਾ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਆਰਥਿਕ ਸਥਿਤੀ ਕਮਜ਼ੋਰ ਹੋਈ ਹੈ। ਆਗੂਆਂ ਨੇ ਕਿਹਾ ਕਿ ਇਸ ਗੱਠਜੋੜ ਨਾਲ ਦੋਵਾਂ ਪਾਰਟੀਆਂ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਵਿਚ ਆਪਸੀ ਤਾਲਮੇਲ ਵਧੇਗਾ ਅਤੇ ਆਉਣ ਵਾਲੀਆਂ ਚੋਣਾਂ ਲਈ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ੀ ਮਿਲੇਗੀ। ਇਸ ਮੌਕੇ ਮੌਜੂਦ ਵਰਕਰਾਂ ਨੇ ਵੀ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਵਰਕਿੰਗ ਕਮੇਟੀ ਮੈਂਬਰ ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਜਨਰਲ ਬਿੰਦਰ ਗੋਨਿਆਣਾ, ਜਨਰਲ ਕੌਂਸਲ ਮੈਂਬਰ ਸ਼ਮਿੰਦਰ ਸਿੰਘ ਬਰਾੜ ਗੋਗੀ ਅਕਾਲਗੜ੍ਹ, ਸਾਬਕਾ ਕੌਂਸਲਰ ਤਰਸੇਮ ਲਾਡੀ ਬੱਤਰਾ, ਹਰਪਾਲ ਸਿੰਘ ਕੋਟਲੀ ਸੰਘਰ, ਗੁਰਵਿੰਦਰ ਸਿੰਘ ਬਾਜਾ, ਸਰਪੰਚ ਜਗਜੀਤ ਸਿੰਘ ਜੱਗਾ ਸੰਗਰਾਣਾ, ਜੀਵਨ ਸਿੰਘ ਬਰਾੜ ਉਦੇਕਰਨ, ਰਮੀਜ਼ ਰਿੰਪਾ ਖਾਨ, ਗੁਰਬਾਜ ਸਿੰਘ ਮਾਨ, ਪੀਟੀ ਝਬੇਲਵਾਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਵਲੋਂ ਮੋਟਰਸਾਈਕਲ ਤੋਂ ਝਪਟਾਂ ਮਾਰਨ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਚੋਰ ਕਾਬੂ ਝਪਟ ਮਾਰਨ ਵੇਲੇ ਮੋਟਰਸਾਈਕਲ ਤੋਂ... ਅਗਲੀ ਖ਼ਬਰ ਭਾਕਿਯੂ ਏਕਤਾ ( ਉਗਰਾਹਾਂ ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।