24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜਥੇਦਾਰ ਹੀਰਾ ਸਿੰਘ ਚੜੇਵਾਨ ਵਲੋਂ ਅਕਾਲੀ - ਭਾਜਪਾ ਗੱਠਜੋੜ ਕਰਨ ਦੇ ਫ਼ੈਸਲੇ ਦਾ ਸਵਾਗਤ ਕਿਹਾ : ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਹੋਵੇਗੀ ਹੋਰ ਮਜ਼ਬੂਤ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਹੀਰਾ ਸਿੰਘ ਚੜੇਵਾਨ ਨੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗੱਠਜੋੜ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਵਿਚ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਦਾ ਮਾਹੌਲ ਹੋਰ ਮਜ਼ਬੂਤ ਹੋਵੇਗਾ।

ਅਜੀਤ ਡੈਸਕ 25-11-2026
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਹੀਰਾ ਸਿੰਘ ਚੜੇਵਾਨ ਨੇ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗੱਠਜੋੜ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਵਿਚ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਦਾ ਮਾਹੌਲ ਹੋਰ ਮਜ਼ਬੂਤ ਹੋਵੇਗਾ। ਇਸ ਸੰਬੰਧੀ ਗੱਲਬਾਤ ਕਰਦਿਆਂ ਜਥੇਦਾਰ ਚੜੇਵਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਹੈ, ਜਿੱਥੇ ਹਮੇਸ਼ਾ ਆਪਸੀ ਪਿਆਰ, ਸਾਂਝ ਅਤੇ ਭਾਈਚਾਰਕ ਏਕਤਾ ਦੀਆਂ ਕਦਰਾਂ-ਕੀਮਤਾਂ ਨੂੰ ਪਹਿਲ ਦਿੱਤੀ ਜਾਂਦੀ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਸਿਆਸੀ ਜੀਵਨ ਦੌਰਾਨ ਹਮੇਸ਼ਾ ਸੂਬੇ ਵਿਚ ਅਮਨ- ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਨੂੰ ਤਰਜ਼ੀਹ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਰਮਿਆਨ ਗੱਠਜੋੜ ਹੋਣ ਨਾਲ ਸੂਬੇ ਦੀ ਸਿਆਸਤ ਵਿਚ ਨਵਾਂ ਦੌਰ ਸ਼ੁਰੂ ਹੋਵੇਗਾ ਅਤੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਮਿਲ ਕੇ ਲੋਕਾਂ ਦੇ ਮੁੱਦੇ ਉਠਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਗੱਠਜੋੜ ਆਪਣੀ ਸਿਆਸੀ ਭੂਮਿਕਾ ਮਜ਼ਬੂਤੀ ਨਾਲ ਨਿਭਾਏਗਾ ਅਤੇ ਸਰਕਾਰ ਬਣਾਉਣ ਲਈ ਰਾਹ ਪੱਧਰਾ ਹੋਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵੀਂ ਸਰਗਰਮੀ ਪੈਦਾ ਹੋਵੇਗੀ ਅਤੇ ਵਰਕਰਾਂ ਵਿਚ ਵੀ ਉਤਸ਼ਾਹ ਵਧੇਗਾ। ਉਨ੍ਹਾਂ ਗੱਠਜੋੜ ਹੋਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਵਧਾਈ ਦਿੱਤੀ।
ਪਿਛਲੀ ਖ਼ਬਰ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਬਾਬਾ ਬਲਜੀਤ ਸਿੰਘ ਨੇ ਲੋਕਾਂ ਨੂੰ ਬੂਟੇ ਵੰਡੇ ਅਗਲੀ ਖ਼ਬਰ ਪੁਲਿਸ ਵਲੋਂ ਮੋਟਰਸਾਈਕਲ ਤੋਂ ਝਪਟਾਂ ਮਾਰਨ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਚੋਰ ਕਾਬੂ ਝਪਟ ਮਾਰਨ ਵੇਲੇ ਮੋਟਰਸਾਈਕਲ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।