24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਬਾਬਾ ਬਲਜੀਤ ਸਿੰਘ ਨੇ ਲੋਕਾਂ ਨੂੰ ਬੂਟੇ ਵੰਡੇ

ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ। ਰਾਗੀ ਢਾਡੀ ਜਥਿਆਂ ਨੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਗੌਰਵਮਈ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਵਲੋਂ ਰਚੀ ਗੁਰਬਾਣੀ ਤੇ ਦਿੱਤੀਆਂ ਸਿਖਿਆਵਾਂ ਲੋਕਾਂ ਨੂੰ ਦੱਸੀਆਂ।

ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸਾਦਿਕ ਆਉਣਗੇ 25-11-2026
ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ। ਰਾਗੀ ਢਾਡੀ ਜਥਿਆਂ ਨੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਗੌਰਵਮਈ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਵਲੋਂ ਰਚੀ ਗੁਰਬਾਣੀ ਤੇ ਦਿੱਤੀਆਂ ਸਿਖਿਆਵਾਂ ਲੋਕਾਂ ਨੂੰ ਦੱਸੀਆਂ। ਜੁੜੀ ਸੰਗਤ ਦਾ ਧੰਨਵਾਦ ਕਰਦਿਆਂ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਗੁਰੂਸਰ ਯੋਧਾ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਨਾਲ ਜੁੜਨ ਲਈ ਆਖਿਆ । ਉਨ੍ਹਾਂ ਕਿਹਾ ਕਿ ਜੀਵਨ ਨੂੰ ਸਫਲਾ ਸਿਰਫ ਗੁਰਬਾਣੀ ਨਾਲ ਜੋੜ ਕੇ ਹੀ ਕੀਤਾ ਜਾ ਸਕਦਾ ਹੈ। ਇਸ ਮੌਕੇ ਸੰਗਤ ਨੂੰ ਜਪੁਜੀ ਸਾਹਿਬ ਦੇ ਪਾਠ ਵੀ ਕਰਵਾਏ। ਇਸ ਮੌਕੇ ਸੰਗਤ ਨੂੰ ਵਾਤਾਵਰਨ ਹੋਰ ਹਰਾ ਭਰਾ ਕਰਨ ਰੱਖਣ ਲਈ ਬਾਬਾ ਜੀ ਨੇ ਬੂਟੇ ਵੀ ਵੰਡੇ ਅਤੇ ਪੌਦਿਆਂ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਆ। ਇਸ ਮੌਕੇ ਪ੍ਰਧਾਨ ਸੁਖਵਿੰਦਰ ਕੌਰ, ਜਗਮੀਤ ਸਿੰਘ, ਪ੍ਰਧਾਨ ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਸੁਰਿੰਦਰ ਸਿੰਘ, ਖਜ਼ਾਨਚੀ ਅਤੇ ਸਕੱਤਰ ਜੱਜ ਸ਼ਰਮਾ, ਮਨਪ੍ਰੀਤ ਸਿੰਘ, ਪੱਪੂ ਭੀਟੀ ਵਾਲਾ ਤੇ ਹੋਰ ਸੰਗਤ ਨੇ ਵੀ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਜਥੇਦਾਰ ਹੀਰਾ ਸਿੰਘ ਚੜੇਵਾਨ ਵਲੋਂ ਅਕਾਲੀ - ਭਾਜਪਾ ਗੱਠਜੋੜ ਕਰਨ ਦੇ ਫ਼ੈਸਲੇ ਦਾ ਸਵਾਗਤ ਕਿਹਾ : ਪੰਜਾਬ ਵਿਚ ਅਮਨ-ਸ਼ਾਂਤੀ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।