26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ

ਕੋਟਕਪੂਰਾ, 26 ਨਵੰਬਰ (ਰਿੰਕੂ ਮਲਹੋਤਰਾ)- ਪਿੰਡ ਸੰਧਵਾਂ ਵਿਖੇ ਬੀਤੀ ਦੇਰ ਸ਼ਾਮ ਨੂੰ ਇਕ ਕਾਰ ਦੀ ਫ਼ੇਟ ਨਾਲ ਪਿੰਡ ਦੇ ਵਸਨੀਕ ਦੀ ਮੌਤ ਹੋ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬਚਿੱਤਰ ਸਿੰਘ ਪੁੱਤਰ ਅਜੈਬ ਸਿੰਘ (62 ਸਾਲ) ਸੜਕ ਕਿਨਾਰੇ ਖੜ੍ਹਾ ਸੀ, ਕਿ ਅਚਾਨਕ ਇਕ ਕਾਰ ਨਾਲ ਹਾਦਸਾਗ੍ਰਸਤ ਹੋ ਗਿਆ ਅਤੇ ਮੌਕੇ ’ਤੇ ਉਸ ਦੀ ਮੌਤ ਹੋ ਗਈ।

ਅਜੀਤ ਡੈਸਕ 27-11-2026
ਕੋਟਕਪੂਰਾ, 26 ਨਵੰਬਰ (ਰਿੰਕੂ ਮਲਹੋਤਰਾ)- ਪਿੰਡ ਸੰਧਵਾਂ ਵਿਖੇ ਬੀਤੀ ਦੇਰ ਸ਼ਾਮ ਨੂੰ ਇਕ ਕਾਰ ਦੀ ਫ਼ੇਟ ਨਾਲ ਪਿੰਡ ਦੇ ਵਸਨੀਕ ਦੀ ਮੌਤ ਹੋ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬਚਿੱਤਰ ਸਿੰਘ ਪੁੱਤਰ ਅਜੈਬ ਸਿੰਘ (62 ਸਾਲ) ਸੜਕ ਕਿਨਾਰੇ ਖੜ੍ਹਾ ਸੀ, ਕਿ ਅਚਾਨਕ ਇਕ ਕਾਰ ਨਾਲ ਹਾਦਸਾਗ੍ਰਸਤ ਹੋ ਗਿਆ ਅਤੇ ਮੌਕੇ ’ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਹਰਜਿੰਦਰ ਸਿੰਘ ਨਿੰਦੀ, ਸਿਕੰਦਰ ਸਿੰਘ ਟੋਨੀ, ਸੰਦੀਪ ਸਿੰਘ ਨੇ ਦੱਸਿਆ ਕਿ ਅਚਾਨਕ ਵਾਪਰੇ ਹਾਦਸੇ ਨਾਲ ਪੂਰਾ ਪਰਿਵਾਰ ਸਦਮੇ ਵਿਚ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਰਨਾਮ ਸਿੰਘ ਸੰਧੂ, ਐਡਵੋਕੇਟ ਗੁਰਵਿੰਦਰ ਕੌਰ ਸੰਧਵਾਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਤਿੰਦਰ ਪਾਲ ਸੰਧੂ, ਨਿਸ਼ਾਨ ਸੰਧੂ, ਆਕਾਸ਼ਦੀਪ ਸਿੱਧੂ, ਅਵਤਾਰ ਸਿੰਘ ਸੰਧਵਾਂ, ਗਗਨਦੀਪ ਸਿੰਘ, ਮਨਦੀਪ ਧਿੰਗੜਾ, ਲਵਪ੍ਰੀਤ ਸਹੋਤਾ, ਖੁਸ਼ਪ੍ਰੀਤ ਸਿੰਘ ਬਰਾੜ, ਸਹਿਬਾਜ ਸਿੰਘ ਸੰਧੂ (ਸਾਰੇ ਵਕੀਲ) ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਮ੍ਰਿਤਕ ਦਾ ਅੱਜ ਪਿੰਡ ਸੰਧਵਾਂ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਮੈਂਗਲ ਸਿੰਘ ਬਰਾੜ, ਸੁਖਵਿੰਦਰ ਸਿੰਘ ਕੋਟ ਸੁਖੀਆ ਤੇ ਪ੍ਰਤਾਪ ਸਿੰਘ ਨੰਗਲ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ਅੰ... ਅਗਲੀ ਖ਼ਬਰ ਜਸਕਰਨ ਸਿੰਘ ਪਟਵਾਰੀ ਹਲਕਾ ਇੰਚਾਰਜ ਦਿਹਾਤੀ ਬਠਿੰਡਾ ਨੇ ਪਿੰਡ-ਪਿੰਡ ਕੀਤੀਆਂ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।