26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੈਂਗਲ ਸਿੰਘ ਬਰਾੜ, ਸੁਖਵਿੰਦਰ ਸਿੰਘ ਕੋਟ ਸੁਖੀਆ ਤੇ ਪ੍ਰਤਾਪ ਸਿੰਘ ਨੰਗਲ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ਅੰਦਰ ਨਵਾਂ ਇਤਿਹਾਸ ਸਿਰਜੇਗਾ : ਅਕਾਲੀ ਆਗੂ

ਪੰਜਗਰਾਈਂ ਕਲਾਂ, 26 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਮੁੜ ਗੱਠਜੋੜ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ. ਏ.

ਮੈਂਗਲ ਸਿੰਘ ਬਰਾੜ, ਸੁਖਵਿੰਦਰ ਸਿੰਘ ਕੋਟ ਸੁਖੀਆ ਤੇ ਪ੍ਰਤਾਪ ਸਿੰਘ ਨੰਗਲ 27-11-2026
ਪੰਜਗਰਾਈਂ ਕਲਾਂ, 26 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਮੁੜ ਗੱਠਜੋੜ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ.ਏ.ਸੀ. ਮੈਂਬਰ ਮੈਂਗਲ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਐਸ.ਸੀ.ਵਿੰਗ ਸੁਖਵਿੰਦਰ ਸਿੰਘ ਕੋਟ ਸੁਖੀਆ ਅਤੇ ਪੀ.ਏ.ਸੀ. ਮੈਂਬਰ ਸਾਬਕਾ ਸਰਪੰਚ ਪ੍ਰਤਾਪ ਸਿੰਘ ਨੰਗਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਗੱਠਜੋੜ ਪੰਜਾਬ ਦੀ ਰਾਜਨੀਤੀ ਅੰਦਰ ਇਕ ਨਵਾਂ ਇਤਿਹਾਸ ਸਿਰਜੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੀ ਪੁਰਾਣੀ ਸਿਆਸੀ ਸਾਂਝ ਦਾ ਇਤਿਹਾਸ ਰਿਹਾ। ਦੋਵਾਂ ਪਾਰਟੀਆਂ ਨੇ ਮਿਲ ਕੇ ਪਹਿਲਾਂ ਵੀ ਪੰਜਾਬ ਦੀ ਸਿਆਸਤ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾਂ ਕਿ ਇਸ ਸਮੇਂ ਪੰਜਾਬ ਬੇਰੁਜ਼ਗਾਰੀ,ਕਿਸਾਨੀ ਸਮੱਸਿਆਵਾਂ, ਵਪਾਰੀ ਵਰਗ ਦੀਆਂ ਮੁਸ਼ਕਿਲਾਂ, ਵਿਕਾਸ ਦੇ ਮੁੱਦਿਆਂ ਅਤੇ ਅਮਨ-ਕਾਨੂੰਨ ਦੇ ਸੰਕਟ ਦੀ ਸਥਿਤੀ ਵਿਚੋਂ ਦੀ ਲੰਘ ਰਿਹਾ ਹੈ। ਇਸ ਲਈ ਪੰਜਾਬ ਦੇ ਲੋਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਚੁੱਕੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਰੀ ਬਹੁਮਤ ਨਾਲ ਸੂਬੇ ਦੇ ਲੋਕ ਗੱਠਜੋੜ ਦੇ ਹੱਕ ’ਚ ਭਗਤਣਗੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਲਛਮਣ ਸਿੰਘ ਯੋਧਾ, ਸਾਬਕਾ ਪੰਚ ਸੁਖਦੇਵ ਸਿੰਘ ਭੋਲਾ ਸੰਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਭਾਸ਼ਾ ਅਫ਼ਸਰ ਵਲੋਂ ਸਵੈ-ਜਨਗਣਨਾ ਦੀ ਪ੍ਰਕਿਰਿਆ ਮਾਤ-ਭਾਸ਼ਾ ‘ਪੰਜਾਬੀ’ ’ਚ ਦਰਜ ਕਰਨ ਦੀ ਅਪੀਲ ਅਗਲੀ ਖ਼ਬਰ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।