27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜ਼ਮੀਨ ਖਰੀਦੋ-ਫ਼ਰੋਖਤ ’ਚ ਧੋਖਾਧੜੀ ਦੇ ਦੋਸ਼ਾਂ ਤਹਿਤ ਦੋ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਜ਼ਮੀਨ ਦੀ ਖਰੀਦੋ ਫ਼ਰੋਖਤ ’ਚ ਕੀਤੀ ਗਈ ਧੋਖਾਧੜੀ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਹਾਲ ਦੀ ਘੜੀ ਪੁਲਿਸ ਵਲੋਂ ਕਿਸੇ ਵੀ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 27-11-2026
ਫ਼ਰੀਦਕੋਟ, 26 ਨਵੰਬਰ (ਸਰਬਜੀਤ ਸਿੰਘ)-ਜ਼ਮੀਨ ਦੀ ਖਰੀਦੋ ਫ਼ਰੋਖਤ ’ਚ ਕੀਤੀ ਗਈ ਧੋਖਾਧੜੀ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਹਾਲ ਦੀ ਘੜੀ ਪੁਲਿਸ ਵਲੋਂ ਕਿਸੇ ਵੀ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਗੌਰਵ ਕਟਾਰੀਆ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਉਸ ਦਾ ਤਿੰਨ ਸਾਲ ਪਹਿਲਾਂ ਪ੍ਰੀਤਕਮਲ ਧਾਲੀਵਾਲ ਪਤਨੀ ਬਲਵਿੰਦਰ ਸਿੰਘ ਨਾਲ ਜ਼ਮੀਨ ਖਰੀਦਣ ਸੰਬੰਧੀ ਸੌਦਾ ਹੋਇਆ ਸੀ। ਜਿਸ ਵਿਚ ਉਨ੍ਹਾਂ ਵਲੋਂ 25 ਲੱਖ ਰੁਪਏ ਬਿਆਨਾਂ ਵਜੋਂ ਦਿੱਤੇ ਸਨ ਪਰ ਬਾਅਦ ਵਿਚ ਪ੍ਰੀਤਕਮਲ ਧਾਲੀਵਾਲ ਨੇ ਉਕਤ ਜ਼ਮੀਨ ਜਸਪ੍ਰੀਤ ਸਿੰਘ ਤੇ ਲਖਪ੍ਰੀਤ ਸਿੰਘ ਨੂੰ ਰਜਿਸਟਰੀ ਕਰਵਾ ਦਿੱਤੀ ਅਤੇ ਉਸ ਨਾਲ ਧੋਖਾਧੜੀ ਕੀਤੀ ਗਈ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਦੀ ਸ਼ਿਕਾਇਤ ’ਤੇ ਕੀਤੀ ਗਈ ਮੁੱਢਲੀ ਪੜਤਾਲ ਤੋਂ ਬਾਅਦ ਜਸਪ੍ਰੀਤ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਫ਼ਰੀਦਕੋਟ ਤੇ ਲਖਪ੍ਰੀਤ ਸਿੰਘ ਰਣਜੋਧ ਸਿੰਘ ਵਾਸੀ ਮੱਲਕੇ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚ ਨਸ਼ੀਲਾ ਪਾਊਡਰ ਬਰਾਮਦ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਵਰਕਰਾਂ ’ਚ ਖੁਸ਼ੀ ਦੀ ਲਹਿਰ ਐਮ.ਬੀ.ਬੀ.ਐਸ. ਦੀ ਵਿਦਿਆਰਥਣ ਹਰਸਿਮਰਤ ਕੌਰ ਨੂੰ ਨਮ ਅੱਖਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।