27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਉੱਡੀ- ਅਕਾਲੀ ਆਗੂ

ਜੈਤੋ, 26 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਵਰਕਿੰਗ ਕਮੇਟੀ ਮੈਂਬਰ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਜਸਪਾਲ ਸਿੰਘ ਕਾਂਟਾ ਅਤੇ ਨਿਰਮਲ ਸਿੰਘ ਵੜਿੰਗ ਡੋਡ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਉੱਡ ਗਈ ਹੈ, ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਵਿਚ ਬੇਚੈਨੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦਾ ਮਕਸਦ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣਾ ਹੈ।

ਅਜੀਤ ਡੈਸਕ 27-11-2026
ਜੈਤੋ, 26 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਦੇ ਵਰਕਿੰਗ ਕਮੇਟੀ ਮੈਂਬਰ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ, ਜਸਪਾਲ ਸਿੰਘ ਕਾਂਟਾ ਅਤੇ ਨਿਰਮਲ ਸਿੰਘ ਵੜਿੰਗ ਡੋਡ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਉੱਡ ਗਈ ਹੈ, ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਵਿਚ ਬੇਚੈਨੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦਾ ਮਕਸਦ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣਾ ਹੈ। ਪੰਜਾਬ ਦੀ ਜਵਾਨੀ ਨੂੰ ਰੁਜ਼ਗਾਰ, ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਉਚਿੱਤ ਮੁੱਲ, ਵਪਾਰੀਆਂ ਨੂੰ ਸੁਖਾਵਾਂ ਮਾਹੌਲ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਹੈ। ਪੰਜਾਬ ਦੀ ਰਾਜਨੀਤੀ ਵਿਚ ਇਕ ਨਵੀਂ ਦਿਸ਼ਾ ਤੈਅ ਕਰੇਗਾ। ਇਸ ਗੱਠਜੋੜ ਨਾਲ ਪੰਜਾਬ ਦੇ ਲੋਕਾਂ ਵਿਚ ਖਾਸਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਲੋਕ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਆਸ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਸੂਬੇ ਦੀ ਤਰੱਕੀ, ਕਿਸਾਨਾਂ ਦੀ ਖ਼ੁਸ਼ਹਾਲੀ, ਨੌਜਵਾਨਾਂ ਦੇ ਰੁਜ਼ਗਾਰ, ਵਪਾਰੀਆਂ ਦੀ ਬਿਹਤਰੀ ਅਤੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ੍ਹਤਾ ਨਾਲ ਕੰਮ ਕਰੇ।
ਪਿਛਲੀ ਖ਼ਬਰ ਕੋਟਕਪੂਰਾ ਦੇ ਬਾਜ਼ਾਰਾਂ ’ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ, ਆਵਾਜਾਈ ਪ੍ਰਭਾਵਿਤ ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸੋਸ਼ਲ ਕਰਮਚਾਰੀ ਕੱਲ੍ਹ ਮੁੰਡੀਆਂ ਕਲਾਂ ਧਰਨਾ ਦੇਣਗੇ ਵਾਈ.ਐਸ. ਪਬਲਿਕ ਸਕੂਲ ਥਾਂਦੇਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।