ਖਾਲਸਾ ਸਕੂਲ ਵਿਖੇ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਗੁਰਪ੍ਰੀਤ ਕੌਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਨੇ ਸ਼ਿਰਕਤ ਕੀਤੀ।
ਅਜੀਤ ਡੈਸਕ
27-11-2026