28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਰਿਸ਼ੀ ਮਾਡਲ ਸਕੂਲ ’ਚ ਸੰਵਿਧਾਨ ਦਿਵਸ ਸੰਬੰਧੀ ਸਮਾਗਮ ਕਰਵਾਇਆ

ਪੰਜਗਰਾਈਂ ਕਲਾਂ, 27 ਨਵੰਬਰ (ਬਰਾੜ)-ਸਥਾਨਕ ਰਿਸ਼ੀ ਮਾਡਲ ਸਕੂਲ ਵਿਖੇ ਸੰਵਿਧਾਨ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ। ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪ੍ਰਿੰਸੀਪਲ ਗਗਨਦੀਪ ਸਿੰਘ ਨੇ ਸੰਵਿਧਾਨ ਨਿਰਮਾਣ ਦੀ ਪ੍ਰਕਿਰਿਆ ਅਤੇ ਇਸ ਦੀਆਂ ਵਿਸ਼ੇਸ਼ਤਾਵਾਂ ਤੋਂ ਜਾਣੂੰ ਕਰਵਾਉਂਦਿਆਂ ਸੰਵਿਧਾਨ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਅਜੀਤ ਡੈਸਕ 28-11-2026
ਪੰਜਗਰਾਈਂ ਕਲਾਂ, 27 ਨਵੰਬਰ (ਬਰਾੜ)-ਸਥਾਨਕ ਰਿਸ਼ੀ ਮਾਡਲ ਸਕੂਲ ਵਿਖੇ ਸੰਵਿਧਾਨ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ। ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪ੍ਰਿੰਸੀਪਲ ਗਗਨਦੀਪ ਸਿੰਘ ਨੇ ਸੰਵਿਧਾਨ ਨਿਰਮਾਣ ਦੀ ਪ੍ਰਕਿਰਿਆ ਅਤੇ ਇਸ ਦੀਆਂ ਵਿਸ਼ੇਸ਼ਤਾਵਾਂ ਤੋਂ ਜਾਣੂੰ ਕਰਵਾਉਂਦਿਆਂ ਸੰਵਿਧਾਨ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਸੰਵਿਧਾਨ ਦੀ ਡਰਾਫਟਿੰਗ ਕਮੇਟੀ ’ਚ ਸ਼ਾਮਿਲ ਪੰਜਾਬ ਦੀਆਂ ਨਾਮਵਰ ਹਸਤੀਆਂ ਤੋਂ ਜਾਣੂੰ ਕਰਵਾਉਂਦਿਆਂ ਉਨ੍ਹਾਂ ਵਲੋਂ ਸੰਵਿਧਾਨ ਦੇ ਨਿਰਮਾਣ ਵਿਚ ਪਾਏ ਯੋਗਦਾਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸਕੂਲ ਦੀ ਵਿਦਿਆਰਥਣ ਨਵਜੋਤ ਵਰਮਾ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਸਕੂਲ ਦੇ ਵਾਈਸ ਪ੍ਰਿੰਸੀਪਲ ਸੁਖਮੰਦਰ ਸਿੰਘ ਬਰਾੜ ਨੇ ਸੰਵਿਧਾਨ ਦੀ ਪ੍ਰਸਤਾਵਨਾ ਦੀ ਵਿਆਖਿਆ ਕਰਦਿਆਂ ਦੱਸਿਆ ਕਿ ਭਾਰਤੀ ਸੰਵਿਧਾਨ ਨਾ ਸਖ਼ਤ ਅਤੇ ਨਾ ਹੀ ਲਚਕੀਲਾ ਹੈ, ਜਿਸ ਵਿਚ ਸਮੇਂ ਅਤੇ ਪ੍ਰਸਿਥਤੀਆਂ ਅਨੁਸਾਰ ਇਕ ਵਿਸ਼ੇਸ਼ ਪ੍ਰਕਿਰਿਆ ਤਹਿਤ ਸੋਧਾਂ ਕੀਤੀਆਂ ਜਾ ਸਕਦੀਆਂ ਹਨ। ਜਿਸ ਕਰਕੇ ਹੀ ਸਾਡੇ ਦੇਸ਼ ਦਾ ਸੰਵਿਧਾਨ ਅੱਜ ਤੱਕ 106 ਸੋਧਾਂ ਹੋ ਚੁੱਕੀਆਂ ਹਨ। ਸਮਾਗਮ ਨੂੰ ਫਿਜ਼ਿਕਸ ਦੇ ਲੈਕਚਰਾਰ ਮਨਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਬੱਚਿਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਕੋਆਰਡੀਨੇਟਰ ਜਸਪਿੰਦਰ ਕੌਰ, ਹਾਊਸ ਇੰਚਾਰਜ ਮਨਦੀਪ ਸਿੰਘ, ਮਨਜੀਤ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਉਕੰਦਵਾਲਾ ਵਿਖੇ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਅੱਜ ਤੋਂ ਅਗਲੀ ਖ਼ਬਰ ਭਾਈ ਰਾਹੁਲ ਸਿੰਘ ਸਿੱਧੂ ਵਲੋਂ ਸਮਰਥਕਾਂ ਨਾਲ ਅਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਚਰਚਾਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।