ਉਕੰਦਵਾਲਾ ਵਿਖੇ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਅੱਜ ਤੋਂ
ਜੈਤੋ, 27 ਨਵੰਬਰ (ਗਾਬੜੀਆ)-ਸੰਤ ਬਾਬਾ ਈਸ਼ਰ ਸਿੰਘ ਸਪੋਰਟਸ ਕਲੱਬ ਉਕੰਦਵਾਲਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਦੋ ਰੋਜ਼ਾ ਕਬੱਡੀ ਟੂਰਨਾਮੈਂਟ 28 ਤੇ 29 ਨਵੰਬਰ 2026 ਨੂੰ ਕਰਵਾਇਆ ਜਾ ਰਿਹਾ ਹੈ। ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜਲਾਲ ਵਾਲੇ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਅਤੇ ਇਨਾਮ ਵੰਡਣ ਦੀ ਰਸਮ ਅਦਾ ਕਰਨਗੇ।
ਅਜੀਤ ਡੈਸਕ
28-11-2026