ਝੋਨੇ ਦੀ ਖ਼ਰੀਦ, ਬਾਰਦਾਨੇ ਅਤੇ ਅਦਾਇਗੀ ਦੇ ਪ੍ਰਬੰਧ ਕਰਨ ਦੀ ਮੰਗ
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਇਕਾਈ ਵਲੋਂ ਝੋਨੇ ਦੀ ਖ਼ਰੀਦ, ਬਾਰਦਾਨੇ ਅਤੇ ਅਦਾਇਗੀ ਦੇ ਢੁਕਵੇਂ ਪ੍ਰਬੰਧ ਕਰਵਾਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਪਹਿਲਾਂ ਜਥੇਬੰਦੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਦੀ ਅਗਵਾਈ ਹੇਠ ਡਾ.
ਸ
ਸੂਬਾ ਪੱਧਰੀ ਮੁਕਾਬਲਿਆਂ ’ਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਨੀਰੂ ਬੱਠਲਾ ਤੇ ਹੋਰ। ਤਸਵੀਰ: ਪਾਟਿਲ
28-11-2026
ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਇਕਾਈ ਵਲੋਂ ਝੋਨੇ ਦੀ ਖ਼ਰੀਦ, ਬਾਰਦਾਨੇ ਅਤੇ ਅਦਾਇਗੀ ਦੇ ਢੁਕਵੇਂ ਪ੍ਰਬੰਧ ਕਰਵਾਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਪਹਿਲਾਂ ਜਥੇਬੰਦੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਦੀ ਅਗਵਾਈ ਹੇਠ ਡਾ. ਅੰਬੇਡਕਰ ਪਾਰਕ ਵਿਖੇ ਹੋਈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਝੋਨੇ ਦੀ ਆਮਦ ਜਾਰੀ ਹੋਣ ਦੇ ਬਾਵਜੂਦ ਮੰਡੀਆਂ ਬੰਦ ਕਰਨ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਗਈ। ਮੀਟਿੰਗ ਉਪਰੰਤ ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਮੰਡੀਆਂ ਵਿਚ ਪਏ ਝੋਨੇ ਦੀ ਖ਼ਰੀਦ ਲਈ ਖ਼ਰੀਦ ਏਜੰਸੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਬਾਰਦਾਨੇ ਤੇ ਅਦਾਇਗੀ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ। ਡਿਪਟੀ ਕਮਿਸ਼ਨਰ ਵਲੋਂ ਇਸ ਸੰਬੰਧੀ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਗੈਰ-ਹਾਜ਼ਰੀ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸ਼ੈਲਰ ਮਾਲਕਾਂ ਵਲੋਂ ਝੋਨੇ ਦੀ ਤੁਲਾਈ ਸਮੇਂ 3 ਤੋਂ 10 ਕਿੱਲੋ ਪ੍ਰਤੀ ਕੁਇੰਟਲ ਤੱਕ ਕੱਟ ਲਗਾ ਕੇ ਕਿਸਾਨਾਂ ਦੀ ਕਥਿਤ ਲੁੱਟ ਕੀਤੀ ਜਾ ਰਹੀ ਹੈ। ਇਸ ਮੌਕੇ ਲੰਬੀ ਬਲਾਕ ਦੇ ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਇਕਾਈ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਮਹਾਂਬੱਧਰ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਝੋਨੇ ਦੀ ਸਰਕਾਰੀ ਖ਼ਰੀਦ ਤੋਂ ਪਿੱਛੇ ਹਟ ਰਹੀ ਹੈ। ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਬਠਿੰਡਾ, ਫ਼ਰੀਦਕੋਟ, ਮੋਗਾ, ਬਰਨਾਲਾ, ਮਲੇਰਕੋਟਲਾ, ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਸਮੇਤ ਕਈ ਜ਼ਿਲਿ੍ਹਆਂ ਦੀਆਂ ਮੰਡੀਆਂ ਵਿਚ ਪਿਛੇਤੀਆਂ ਕਿਸਮਾਂ ਪੂਸਾ-44 ਅਤੇ 126 ਦਾ ਝੋਨਾ ਅਜੇ ਵੀ ਖ਼ਰੀਦ ਲਈ ਪਿਆ ਹੈ। ਉਨ੍ਹਾਂ ਦੇ ਦਾਅਵੇ ਅਨੁਸਾਰ ਕਈ ਮੰਡੀਆਂ ਵਿਚ 20 ਫ਼ੀਸਦੀ ਤੋਂ ਵੱਧ ਝੋਨਾ ਖ਼ਰੀਦ ਤੋਂ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਬੰਪਰ ਫ਼ਸਲ ਹੋਣ ਕਾਰਨ ਝੋਨੇ ਦੀ ਪੈਦਾਵਾਰ ਨਿਰਧਾਰਿਤ ਟੀਚੇ ਤੋਂ ਵੱਧ ਹੋਈ ਹੈ, ਪਰ ਸ਼ੈਲਰਾਂ ਦਾ ਕੋਟਾ ਪੂਰਾ ਹੋਣ ਦਾ ਹਵਾਲਾ ਦੇ ਕੇ ਖ਼ਰੀਦ ਤੋਂ ਪਾਸਾ ਵੱਟਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਪਾਰੀ ਵਰਗ ਵਲੋਂ ਦੂਜੇ ਰਾਜਾਂ ਤੋਂ ਆਉਣ ਵਾਲੇ ਝੋਨੇ ਦੀ ਵੀ ਘੱਟ ਭਾਅ ’ਤੇ ਖ਼ਰੀਦ ਕਰਕੇ ਕਿਸਾਨਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਡੀਆਂ ਵਿਚ ਪਏ ਝੋਨੇ ਦੀ ਪੂਰੀ ਖ਼ਰੀਦ, ਬਾਰਦਾਨੇ ਅਤੇ ਅਦਾਇਗੀ ਦੇ ਪ੍ਰਬੰਧ ਯਕੀਨੀ ਨਹੀਂ ਬਣਾਏ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਰੰਗਾ ਸਿੰਘ ਖ਼ਾਲਸਾ, ਗੁਰਲਾਭ ਸਿੰਘ, ਬਲਜਿੰਦਰ ਸਿੰਘ, ਰਾਜਭਿੰਦਰ ਸਿੰਘ ਸਿੱਖਵਾਲਾ, ਨਿਸ਼ਾਨ ਸਿੰਘ ਕੱਖਾਂਵਾਲੀ, ਸੁਖਦੇਵ ਦਾਸ ਭਲਾਈਆਣਾ, ਕੁਲਦੀਪ ਸਿੰਘ ਭੈਣ, ਪ੍ਰਭਜੋਤ ਕੌਰ ਅਤੇ ਹੋਰ ਕਿਸਾਨ-ਮਜ਼ਦੂਰ ਵੱਡੀ ਗਿਣਤੀ ਵਿਚ ਹਾਜ਼ਰ ਸਨ ।